17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2025

ਡੀ.ਸੀ. ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 25 ਅਕਤੂਬਰ (ਬਲਜੀਤ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ...

Ad Position 21
No active advertisement
ਅਜੀਤ ਡੈਸਕ 25-10-2025

ਫਾਜ਼ਿਲਕਾ, 25 ਅਕਤੂਬਰ (ਬਲਜੀਤ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸੇ ਲੜੀ ਤਹਿਤ ਉਨ੍ਹਾਂ ਪਿੰਡਾਂ ਦਲਮੀਰਖੇੜਾ, ਪੱਟੀ ਬਿੱਲਾ, ਦੌਲਤਪੁਰਾ ਅਤੇ ਆਲਮਗੜ੍ਹ ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਜ਼ਮੀਨ ਵਿਚ ਹੀ ਵਾਹ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਹਿੱਤ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਅਹਿਮ ਫ਼ਰਜ਼ ਹੈ, ਜਿਸ ਲਈ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਬਚਾਉਣ ਦੀ ਲੋੜ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਦਾ ਅਮਲਾ ਵੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਾਇਮ ਕਰ ਰਿਹਾ ਹੈ ਤਾਂ ਜੋ ਕਿਸਾਨ ਵੀਰ ਪਰਾਲੀ ਨੂੰ ਅੱਗ ਲਗਾਉਣ ਤੋਂ ਪਰਹੇਜ਼ ਕਰਨ ਤੇ ਪਰਾਲੀ ਨੂੰ ਜ਼ਮੀਨ ਵਿਚ ਮਿਲਾ ਕੇ ਹੀ ਨਿਬੇੜਾ ਕਰਨ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸਿਵਲ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦਾ ਪ੍ਰਭਾਵ ਵੀ ਕਿਸਾਨਾਂ ਵਿਚ ਦੇਖਣ ਨੂੰ ਮਿਲਿਆ ਹੈ ਅਤੇ ਅੱਗੇ ਨਾਲੋਂ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਤੇ ਇਸਦੀ ਦਰ ਨੂੰ ਜ਼ੀਰੋ ਤੱਕ ਲਿਆਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ, ਬਲਾਕ ਅਫਸਰ ਖੂਈਆ ਸਰਵਰ ਪਰਮਿੰਦਰ ਸਿੰਘ ਧੰਜੂ ਅਤੇ ਖੇਤੀਬਾੜੀ ਵਿਕਾਸ ਅਫਸਰ ਲਵਪ੍ਰੀਤ ਸਿੰਘ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਗਰਭਵਤੀ ਅਧਿਆਪਕਾ ਦੀ ਮੌਤ ਅਗਲੀ ਖ਼ਬਰ ਅੱਤਵਾਦੀ ਨੈੱਟਵਰਕ ਦੇ ਸੰਚਾਲਕ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Ad Position 24