17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਇਕ ਨੌਜਵਾਨ ਵਲੋਂ ਰੇਲ ਗੱਡੀ ਹੇਠ ਆਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ...

Ad Position 21
No active advertisement
ਅਜੀਤ ਡੈਸਕ 26-10-2025

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਇਕ ਨੌਜਵਾਨ ਵਲੋਂ ਰੇਲ ਗੱਡੀ ਹੇਠ ਆਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ।
ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਜੀਆਰਪੀ ਚੌਂਕੀ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਇਕ ਨੌਜਵਾਨ ਵਲੋਂ ਛਾਜਲੀ ਅਤੇ ਗੋਬਿੰਦਗੜ੍ਹ ਰੇਲਵੇ ਸਟੇਸ਼ਨਾਂ ਵਿਚਕਾਰ ਚੁਰੂ ਤੋਂ ਲੁਧਿਆਣਾ ਜਾ ਰਹੀ ਪੈਸੰਜਰ ਰੇਲ ਗੱਡੀ ਹੇਠ ਆਕੇ ਖੁਦਕਸ਼ੀ ਕਰ ਲਈ ਗਈ। ਉਨਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੀ (33) ਪੁੱਤਰ ਅਮਰਜੀਤ ਸਿੰਘ ਵਾਸੀ ਛਾਜਲੀ ਵਜੋਂ ਹੋਈ ਹੈ ਜੋ ਕਿ ਮਾਨਸਿਕ ਤੌਰ ਪਰੇਸ਼ਾਨ ਰਹਿੰਦਾ ਸੀ।ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਤਾਏ ਸਰਵਣ ਸਿੰਘ ਅਤੇ ਤਾਏ ਦੇ ਲੜਕੇ ਕੁਲਵੰਤ ਸਿੰਘ ਦੇ ਬਿਆਨਾਂ 'ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕ ਅਵਤਾਰ ਸਿੰਘ ਮਾਪਿਆਂ ਦਾ ਇਕਲੌਤਾ ਬੇਟਾ ਸੀ, ਜਿਸ ਦੀਆਂ ਦੋ ਭੈਣਾਂ ਕੁਆਰੀਆਂ ਹਨ ।

Ad Position 22
No active advertisement
ਪਿਛਲੀ ਖ਼ਬਰ ਬੰਗਾਲ ਦੀ ਖਾੜੀ ਉੱਤੇ ਗੰਭੀਰ ਚੱਕਰਵਾਤੀ ਤੂਫਾਨ "ਮੋਂਥਾ" ਬਣਨ ਦੀ ਸੰਭਾਵਨਾ; ਆਂਧਰਾ ਪ੍ਰਦੇਸ਼ ਸਰਕਾਰ ਵਲੋਂ ਅਲਰਟ ਜਾਰੀ ਅਗਲੀ ਖ਼ਬਰ ਕੋਮਾਰਾਮ ਭੀਮ ਬਾਰੇ ਵੱਧ ਤੋਂ ਵੱਧ ਸਿੱਖਣ ਦੀ ਕੋਸ਼ਿਸ਼ ਕਰਨ ਨੌਜਵਾਨ - ਪ੍ਰਧਾਨ ਮੰਤਰੀ
Ad Position 24