17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਅਮਰੀਕਾ 'ਚ ਫਸੇ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਲਈ ਪਰਿਵਾਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 26 ਅਕਤੂਬਰ (ਇਕਬਾਲ ਸਿੰਘ ਸ਼ਾਂਤ) - ਅਮਰੀਕਾ ਦੇ ਸੈਨ ਬਰਨਾਰਡੀਨੋ ਕਾਊਂਟੀ ‘ਚ ਸੜਕ ਹਾਦਸੇ ‘ਚ ਗਲਤ ਦੋਸ਼ਾਂ ਵਿਚ ਘਿਰੇ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ 21 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ...

Ad Position 21
No active advertisement
ਅਜੀਤ ਡੈਸਕ 26-10-2025

 ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 26 ਅਕਤੂਬਰ (ਇਕਬਾਲ ਸਿੰਘ ਸ਼ਾਂਤ) - ਅਮਰੀਕਾ ਦੇ ਸੈਨ ਬਰਨਾਰਡੀਨੋ ਕਾਊਂਟੀ ‘ਚ ਸੜਕ ਹਾਦਸੇ ‘ਚ ਗਲਤ ਦੋਸ਼ਾਂ ਵਿਚ ਘਿਰੇ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ 21 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਲਈ ਇਨਸਾਫ਼ ਦੀ ਮੰਗ ਵਿਚ ਹਮਾਇਤ ਲਈ ਉਸ ਦੇ ਪਰਿਵਾਰ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ।
ਇਸ ਮਾਮਲੇ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਜਸ਼ਨਪ੍ਰੀਤ ਸਿੰਘ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਪਰਿਵਾਰ ਵਲੋਂ ਅੱਜ ਪਿੰਡ ਬਾਦਲ ਵਿਖੇ ਮੁਲਾਕਾਤ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਚਾਵਲਾ ਵੀ ਮੌਜ਼ੂਦ ਸਨ। ਪਰਿਵਾਰ ਨੇ ਪਿੰਡ ਬਾਦਲ ਰਿਹਾਇਸ਼ੀ 'ਤੇ ਮੁਲਾਕਾਤ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਜਸ਼ਨਪ੍ਰੀਤ ਇਕ ਮਿਹਨਤੀ, ਸੰਜੀਦਾ ਅਤੇ ਧਾਰਮਿਕ ਨੌਜਵਾਨ ਹੈ, ਜਿਸ ਉੱਤੇ ਨਸ਼ੇ ਦੇ ਅਸਰ ਹੇਠ ਹੋਣ ਦਾ ਦੋਸ਼ ਬਿਲਕੁਲ ਗਲਤ ਹੈ। ਉਨ੍ਹਾਂ ਦੱਸਿਆ ਕਿ ਟੌਕਸੀਕੋਲੋਜੀ ਰਿਪੋਰਟਾਂ ਗਲਤ ਤਰੀਕੇ ਨਾਲ ਤਿਆਰ ਕੀਤੀਆਂ ਗਈਆਂ ਹਨ ਅਤੇ ਇਸ ਦੀ ਦੁਬਾਰਾ ਜਾਂਚ ਜ਼ਰੂਰੀ ਹੈ।
ਸੁਖਬੀਰ ਸਿੰਘ ਬਾਦਲ ਨੇ ਇਸ ਦਰਦਨਾਕ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਲਈ ਡੂੰਘੀ ਹਮਦਰਦੀ ਪ੍ਰਗਟ ਕਰਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਮਰੀਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਜਾਂਚ ਹੋਵੇ।
ਸਾਬਕਾ ਉਪ ਮੁੱਖ ਮੰਤਰੀ ਨੇ ਜਸ਼ਨਪ੍ਰੀਤ ਸਿੰਘ ਦੀਆਂ ਅਮਰੀਕੀ ਅਦਾਲਤ ਵਿਚ ਬਿਨਾਂ ਦਸਤਾਰ ਵਾਲੀਆਂ ਤਸਵੀਰਾਂ ਸਾਹਮਣੇ ਆਉਣ ਨੂੰ ਬਹੁਤ ਹੀ ਦੁਖਦਾਈ ਅਤੇ ਸਿੱਖ ਪਹਿਚਾਣ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਰਹਿੰਦਾ ਹਰ ਸਿੱਖ ਨੌਜਵਾਨ ਆਪਣੀ ਪਹਿਚਾਣ ਨਾਲ ਜੁੜੀ ਮਰਿਆਦਾ ਦਾ ਸਤਿਕਾਰ ਦਾ ਪੂਰਾ ਹੱਕਦਾਰ ਹੈ।

Ad Position 22
No active advertisement
ਪਿਛਲੀ ਖ਼ਬਰ ਬਿਹਾਰ : ਨਿਤੀਸ਼ ਕੁਮਾਰ ਦੇ ਰਾਜ ਵਿਚ, 18.5 ਲੱਖ ਲੋਕਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ - ਸਮਰਾਟ ਚੌਧਰੀ (ਉੱਪ ਮੁੱਖ ਮੰ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24