17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੇ ਮੁਆਵਜ਼ਾ ਅਤੇ ਜਨਤਾ ਨੂੰ ਸੁਰੱਖਿਆ ਦੇਣ ਵਿਚ ਅਸਫਲ ਰਹੀ ਹੈ- ਹੁੱਡਾ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ) - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸੇ ਵੀ ਖੇਤਰ ਵਿਚ ਜਨਤਕ ਉਮੀਦਾਂ 'ਤੇ ਖਰੀ ਉਤਰਨ ...

Ad Position 21
No active advertisement
ਅਜੀਤ ਡੈਸਕ 26-10-2025

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ) - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸੇ ਵੀ ਖੇਤਰ ਵਿਚ ਜਨਤਕ ਉਮੀਦਾਂ 'ਤੇ ਖਰੀ ਉਤਰਨ ਵਿਚ ਅਸਫ਼ਲ ਰਹੀ ਹੈ। ਅੱਜ ਕਿਸਾਨ ਆਪਣੀਆਂ ਫਸਲਾਂ ਦੇ ਵਾਜਬ ਭਾਅ ਲਈ ਤਰਸ ਰਹੇ ਹਨ ਅਤੇ ਆਮ ਜਨਤਾ ਸੁਰੱਖਿਆ ਲਈ ਤਰਸ ਰਹੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ 24 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਪਣਾ ਮੂੰਹ ਲੁਕਾ ਰਹੀ ਹੈ। ਹਰਿਆਣਾ ਵਿਚ ਝੋਨਾ, ਬਾਜਰਾ, ਕਪਾਹ ਅਤੇ ਹਰੇ ਛੋਲੇ ਸਮੇਤ ਸਾਉਣੀ ਦੀਆਂ ਫ਼ਸਲਾਂ, ਘੱਟੋ-ਘੱਟ ਸਮਰਥਨ ਮੁੱਲ ਤੋਂ 300 ਤੋਂ 1200 ਰੁਪਏ ਘੱਟ ਕੀਮਤਾਂ 'ਤੇ ਵੇਚੀਆਂ ਜਾ ਰਹੀਆਂ ਹਨ।ਹੁੱਡਾ ਨੇ ਕਿਹਾ ਅਸੀਂ ਸਰਕਾਰ ਨੂੰ ਵਾਰ-ਵਾਰ ਪੁੱਛ ਰਹੇ ਹਾਂ ਕਿ ਹਰਿਆਣਾ ਵਿਚ ਕਿਹੜੀਆਂ 24 ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਮਿਲ ਰਿਹਾ ਹੈ ਖੇਤਾਂ ਤੋਂ ਮੰਡੀਆਂ ਵਿਚ ਪਹੁੰਚਣ ਵਾਲੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲ ਰਿਹਾ। 

ਕਾਨੂੰਨ ਵਿਵਸਥਾ 'ਤੇ ਟਿੱਪਣੀ ਕਰਦੇ ਹੋਏ ਹੁੱਡਾ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਸਭ ਤੋਂ ਅਸੁਰੱਖਿਅਤ ਸੂਬਾ ਬਣ ਗਿਆ ਹੈ। ਕੇਂਦਰ ਸਰਕਾਰ ਦੀਆਂ ਰਿਪੋਰਟਾਂ ਅਤੇ ਅੰਕੜੇ ਇਸ ਦੀ ਪੁਸ਼ਟੀ ਕਰਦੇ ਹਨ।

ਹੁੱਡਾ ਨੇ ਭਾਜਪਾ ਦੇ ਕੇਂਦਰੀ ਊਰਜਾ ਮੰਤਰੀ ਵਲੋਂ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਬਾਰੇ ਕੀਤੀਆਂ ਵਿਵਾਦਤ ਟਿੱਪਣੀਆਂ ਦਾ ਵੀ ਜਵਾਬ ਦਿੰਦੇ ਹੋਏ ਕਿਹਾ ਕਿਸੇ ਨੂੰ ਵੀ ਇਸ ਗੱਲ ਵਿਚ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਦੇਸ਼ ਦਾ ਸੰਵਿਧਾਨ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੀ। ਮੈਨੂੰ ਮਾਣ ਹੈ ਕਿ ਮੇਰੇ ਪਿਤਾ ਚੌਧਰੀ ਰਣਬੀਰ ਸਿੰਘ ਹੁੱਡਾ ਡਾ. ਅੰਬੇਡਕਰ ਦੀ ਪ੍ਰਧਾਨਗੀ ਵਾਲੀ ਸੰਵਿਧਾਨ ਸਭਾ ਦੇ ਮੈਂਬਰ ਸਨ। ਕਿਸੇ ਨੂੰ ਵੀ ਡਾ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ।

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਤੋਂ ਚੀਨ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਅਗਲੀ ਖ਼ਬਰ ਬਿਹਾਰ ਨੂੰ ਬਰਬਾਦ ਕਰਨ ਵਾਲੇ ਲੋਕਾਂ ਨੂੰ ਨਾਇਕ ਨਹੀਂ ਕਿਹਾ ਜਾ ਸਕਦਾ- ਪ੍ਰਸ਼ਾਂਤ ਕਿਸ਼ੋਰ ਦਾ ਤੇਜਸਵੀ ਯਾਦਵ 'ਤੇ ਨਿਸ਼...
Ad Position 24