17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2025

ਪੰਜਾਬ ਵਿਚ 112 ਦਵਾਈਆਂ ਦੀ ਵਿਕਰੀ ’ਤੇ ਪਾਬੰਦੀ: ਸਿਹਤ ਮੰਤਰੀ ਨੇ ਹੁਕਮ ਕੀਤੇ ਜਾਰੀ

ਚੰਡੀਗੜ੍ਹ, 26 ਅਕਤੂਬਰ - ਪੰਜਾਬ ਸਰਕਾਰ ਨੇ ਸੂਬੇ ਵਿਚ 112 ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ...

Ad Position 21
No active advertisement
ਅਜੀਤ ਡੈਸਕ 26-10-2025

ਚੰਡੀਗੜ੍ਹ, 26 ਅਕਤੂਬਰ - ਪੰਜਾਬ ਸਰਕਾਰ ਨੇ ਸੂਬੇ ਵਿਚ 112 ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਇਨ੍ਹਾਂ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸੰਬੰਧ ਵਿਚ ਇਕ ਲਿਖਤੀ ਹੁਕਮ ਜਾਰੀ ਕੀਤਾ। ਉਨ੍ਹਾਂ ਹੁਕਮ ਵਿਚ ਸਪੱਸ਼ਟ ਕੀਤਾ ਕਿ ਸੂਚੀ ਵਿਚ ਦਰਜ ਦਵਾਈਆਂ ਕਿਸੇ ਵੀ ਮਰੀਜ਼ ’ਤੇ ਨਹੀਂ ਵਰਤੀਆਂ ਜਾਣੀਆਂ ਚਾਹੀਦੀਆਂ। ਜੇਕਰ ਇਨ੍ਹਾਂ ਵਿਚੋਂ ਕੋਈ ਵੀ ਦਵਾਈ ਕਿਸੇ ਫਾਰਮੇਸੀ ਵਿਚ ਵੇਚੀ ਜਾ ਰਹੀ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰੋ।
ਇਨ੍ਹਾਂ ਦਵਾਈਆਂ ਦੀ ਵਰਤੋਂ ਦਿਲ ਦੀ ਬਿਮਾਰੀ, ਕੈਂਸਰ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਮਾ, ਇਨਫੈਕਸ਼ਨ, ਦਰਦ, ਸੋਜ, ਅਨੀਮੀਆ ਅਤੇ ਮਿਰਗੀ ਵਰਗੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਹੈ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਦੀ ਦਵਾਈ ਸਮੇਤ 8 ਦਵਾਈਆਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਦੀ ਵਰਤੋਂ ਨਾਲ ਮੱਧ ਪ੍ਰਦੇਸ਼ ਵਿਚ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ ਸੀ।

ਦੇਸ਼ ਭਰ ਦੀਆਂ 52 ਲੈਬਾਂ ਵਿਚ ਦਵਾਈਆਂ ਦੀ ਜਾਂਚ ਕੀਤੀ ਸਤੰਬਰ 2025 ਵਿਚ ਜਾਰੀ ਇਕ ਰਿਪੋਰਟ ਦੇ ਅਨੁਸਾਰ ਦੇਸ਼ ਭਰ ਵਿਚ ਕੇਂਦਰੀ ਅਤੇ ਰਾਜ-ਪੱਧਰੀ ਲੈਬਾਂ ਵਿਚ 52 ਦਵਾਈਆਂ ਕੇਂਦਰੀ ਅਤੇ 60 ਦਵਾਈਆਂ ਰਾਜ-ਪੱਧਰੀ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੀਆਂ। ਸਭ ਤੋਂ ਵੱਧ ਦਵਾਈਆਂ, 49, ਹਿਮਾਚਲ ਪ੍ਰਦੇਸ਼ ਤੋਂ, 16 ਗੁਜਰਾਤ ਤੋਂ, 12 ਉਤਰਾਖੰਡ ਤੋਂ, 11 ਪੰਜਾਬ ਤੋਂ ਅਤੇ 6 ਮੱਧ ਪ੍ਰਦੇਸ਼ ਤੋਂ ਸਨ।

Ad Position 22
No active advertisement
ਪਿਛਲੀ ਖ਼ਬਰ ਟਾਇਰ ਫੈਕਟਰੀ ਵਿਚ ਜ਼ਬਰਦਸਤ ਧਮਾਕਾ, ਬਾਇਲਰ ਫਟਿਆ , 2 ਮਜ਼ਦੂਰਾਂ ਦੀ ਮੌਤ ਅਗਲੀ ਖ਼ਬਰ ਛੱਤੀਸਗੜ੍ਹ ਦੇ ਕਾਂਕੇਰ ਵਿਚ 21 ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
Ad Position 24