17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਪੰਜਾਬ ਯੂਨੀਵਰਸਿਟੀ ਵੱਲੋਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਨਿੰਦਣਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੀ ਹਰਕਤ ਦਾ....

Ad Position 21
No active advertisement
ਅਜੀਤ ਡੈਸਕ 27-10-2025

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੀ ਹਰਕਤ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਬਿਆਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਨਾ ਕਰਨ ਦੇਣਾ ਸਿੱਖੀ ਵਿਰੋਧੀ ਕਾਰਵਾਈ ਅਤੇ ਵਿਚਾਰਾਂ ਦੀ ਅਜ਼ਾਦੀ ਉੱਤੇ ਸਿੱਧਾ ਹਮਲਾ ਹੈ। ਇਹ ਬਹੁਤ ਹੀ ਦੁਖਦਾਈ ਤੇ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੀ ਧਰਤੀ ’ਤੇ ਬਣੀ ਪੰਜਾਬ ਯੂਨੀਵਰਸਿਟੀ ਵਿਚ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਸਿੱਖ ਕੌਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਸ਼ਤਾਬਦੀ ਮਨਾ ਰਹੀ ਹੈ ਤਾਂ ਹਰ ਜਥੇਬੰਦੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਸਮਾਗਮ ਤੇ ਸੈਮੀਨਾਰ ਕਰਵਾ ਰਹੀ ਹੈ। ਚਾਹੀਦਾ ਤਾਂ ਇਹ ਹੈ ਕਿ ਯੂਨੀਵਰਸਿਟੀ ਪ੍ਰਬੰਧਕ ਆਪ ਇਸ ਸੈਮੀਨਾਰ ਲਈ ਲੋੜੀਂਦੇ ਪ੍ਰਬੰਧ ਕਰਦੇ ਪਰ ਇਸ ਦੇ ਉਲਟ ਸਿੱਖ ਜਥੇਬੰਦੀਆਂ ਨੂੰ ਵੀ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਤੋਂ ਰੋਕਿਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸਿੱਖ ਵਿਦਵਾਨਾਂ ’ਤੇ ਇਤਰਾਜ ਕਰਕੇ ਸੈਮੀਨਾਰ ਰੱਦ ਕਰਨਾ ਪੂਰੀ ਤਰ੍ਹਾਂ ਤਰਕਹੀਣ ਤੇ ਪੱਖਪਾਤੀ ਰਵੱਈਆ ਹੈ। ਇਹ ਹਰਕਤ ਸਿੱਖਾਂ ਨੂੰ ਮਾਨਸਿਕ ਪੀੜਾ ਦੇਣ ਵਾਲੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਡੀਨ ਵਿਦਿਆਰਥੀ ਭਲਾਈ ਤੋਂ ਇਸ ਮਾਮਲੇ ਵਿਚ ਸਪਸ਼ਟੀਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਨੂੰ ਪ੍ਰਮੁੱਖਤਾ ਨਾਲ ਲੈਣ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਹੈ ਤੇ ਕਿਸੇ ਵੀ ਸੰਸਥਾ ਵਲੋਂ ਸਿੱਖ ਪਹਿਚਾਣ ਜਾਂ ਵਿਚਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਜਾਂਚ ਕਰਵਾ ਕੇ ਕਾਰਵਾਈ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਚੀਫ਼ ਜਸਟਿਸ ਵਲੋਂ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ
Ad Position 24