17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ 'ਚ ਮੌਤ, ਪਿੰਜੌਰ ਦੇ ਸ਼ੋਰੀ ਹਸਪਤਾਲ 'ਤੇ ਲਾਪਰਵਾਹੀ ਦਾ ਦੋਸ਼

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ 'ਚ ਹੋਈ ਮੌਤ ਮਾਮਲੇ 'ਚ ਪਿੰਜੌਰ ਪੁਲਿਸ ਵਲੋਂ ਦਾਇਰ ਕੀਤੀ ਗਈ ਡੀ.ਡੀ.ਆਰ....

Ad Position 21
No active advertisement
ਅਜੀਤ ਡੈਸਕ 27-10-2025

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ 'ਚ ਹੋਈ ਮੌਤ ਮਾਮਲੇ 'ਚ ਪਿੰਜੌਰ ਪੁਲਿਸ ਵਲੋਂ ਦਾਇਰ ਕੀਤੀ ਗਈ ਡੀ.ਡੀ.ਆਰ. (ਡੇਲੀ ਡਾਇਰੀ ਰਿਪੋਰਟ) ਵਿਚ ਖੁਲਾਸਾ ਹੋਇਆ ਹੈ ਕਿ ਪਿੰਜੌਰ ਦੇ ਸ਼ੋਰੀ ਹਸਪਤਾਲ ਨੇ ਗੰਭੀਰ ਰੂਪ ਵਿਚ ਜ਼ਖਮੀ ਜਵੰਦਾ ਨੂੰ ਸਮੇਂ ਸਿਰ ਮੁੱਢਲੀ ਸਿਹਤ ਸਹਾਇਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੇ ਚੱਲਦਿਆਂ ਉਸ ਦੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਮੌਤ ਹੋ ਗਈ ਸੀ।

ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿਚ ਡਾਕਟਰਾਂ ਦੀ ਅਸੰਵੇਦਨਸ਼ੀਲਤਾ ਅਤੇ ਲਾਪਰਵਾਹੀ 'ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਸੰਗਠਨ ਨੇ ਇਸ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਵੀ ਦਾਇਰ ਕੀਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਸੂਬਾ ਸਰਕਾਰਾਂ ਅਤੇ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਐਮਰਜੈਂਸੀ ਵਿਚ, ਕੋਈ ਵੀ ਹਸਪਤਾਲ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਇਨਕਾਰ ਨਾ ਕਰੇ।

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ’ਤੇ ਟਿੱਪਣੀ ਮਾਮਲਾ: ਅੱਜ ਬਠਿੰਡਾ ਅਦਾਲਤ ਵਿਚ ਪੇਸ਼ ਹੋਵੇਗੀ ਕੰਗਨਾ ਰਣੌਤ ਅਗਲੀ ਖ਼ਬਰ ਸ਼੍ਰੇਅਸ ਅਈਅਰ ਦੀ ਸੱਟ ਗੰਭੀਰ, ਆਈ.ਸੀ.ਯੂ. ’ਚ ਭਰਤੀ
Ad Position 24