17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਹਰਿਆਣਾ ਦੇ 50 ਨੌਜਵਾਨ ਅਮਰੀਕਾ ਤੋਂ ਡਿਪੋਰਟ

ਨਵੀਂ ਦਿੱਲੀ, 27 ਅਕਤੂਬਰ- ਅਮਰੀਕਾ ਨੇ ਗੈਰ ਕਾਨੂੰਨੀ ਢੰਗ ਦੇਸ਼ ਵਿਚ ਰਹਿ ਰਹੇ ਹਰਿਆਣਾ ਦੇ 50 ਨੌਜਵਾਨਾਂ ਨੂੰ ਡਿਪੋਰਟ ਕਰ ਭਾਰਤ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਰਿਆਂ ਦੇ ਹੱਥਾਂ...

Ad Position 21
No active advertisement
ਅਜੀਤ ਡੈਸਕ 27-10-2025

ਨਵੀਂ ਦਿੱਲੀ, 27 ਅਕਤੂਬਰ- ਅਮਰੀਕਾ ਨੇ ਗੈਰ ਕਾਨੂੰਨੀ ਢੰਗ ਦੇਸ਼ ਵਿਚ ਰਹਿ ਰਹੇ ਹਰਿਆਣਾ ਦੇ 50 ਨੌਜਵਾਨਾਂ ਨੂੰ ਡਿਪੋਰਟ ਕਰ ਭਾਰਤ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਰਿਆਂ ਦੇ ਹੱਥਾਂ ਤੇ ਪੈਰਾਂ ’ਚ ਬੇੜੀਆਂ ਪਾਈਆਂ ਹੋਈਆਂ ਸਨ। ਹਵਾਈ ਜਹਾਜ਼ ਸ਼ਨੀਵਾਰ ਸ਼ਾਮ ਦਿੱਲੀ ਏਅਰਪੋਰਟ ਪੁੱਜਿਆ ਸੀ ਤੇ ਉਥੋਂ ਹਰਿਆਣਾ ਪੁਲਿਸ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਨਾਲ ਲੈ ਗਈ। ਸਾਰੇ ਡੰਕੀ ਰੂਟ ਰਾਹੀਂ ਅਮਰੀਕਾ ਗਏ ਸਨ। ਇਸ ਵਿਚ ਜ਼ਿਆਦਾਤਰ ਨੌਜਵਾਨ ਕੈਥਲ ਜ਼ਿਲ੍ਹੇ ਦੇ ਹਨ।


ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਗਜ਼ੀ ਕਾਰਵਾਈ ਤੇ ਪੁੱਛਗਿੱਛ ਕਰਨ ਤੋਂ ਬਾਅਦ 14 ਵਿਚੋਂ 13 ਨੌਜਵਾਨਾਂ ਨੂੰ ਪਰਿਵਾਰਾਂ ਹਵਾਲੇ ਕਰ ਦਿੱਤਾ ਗਿਆ ਹੈ ਜਦਕਿ ਇਕ ਨੌਜਵਾਨ ’ਤੇ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਸੀ ਤੇ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਫਿਲਹਾਲ ਕਿਸੇ ਨੇ ਵੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਡਿਪਟੀ ਕਮਿਸ਼ਨਰ ਦੇ ਨਾਮ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਝੋਨੇ ਦੀ ਢੋਆ ਢੁਆਈ ਨਾ ਹੋਣ ਕਾਰਨ ਆੜਤੀਆਂ, ਮਜ਼ਦੂਰਾਂ, ਕਿਸਾਨਾਂ ਤੇ ਟਰੱਕ ਆਪ੍ਰੇਟਰਾਂ ਵਲੋਂ ਚੱਕਾ ਜਾਮ
Ad Position 24