17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2025

ਅਕਿਲ ਅਖ਼ਤਰ ਮੌਤ ਮਾਮਲਾ: ਐਸ.ਆਈ.ਟੀ. ਮੁਖੀ ਏ.ਸੀ.ਪੀ. ਵਿਕਰਮ ਨਹਿਰਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 27 ਅਕਤੂਬਰ (ਉਮਾ ਕਪਿਲ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਬੇਟੇ ਅਕਿਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਐਸ.ਆਈ.ਟੀ. ਮੁਖੀ ਏ.ਸੀ.ਪੀ. ਵਿਕਰਮ....

Ad Position 21
No active advertisement
ਅਜੀਤ ਡੈਸਕ 27-10-2025

ਚੰਡੀਗੜ੍ਹ, 27 ਅਕਤੂਬਰ (ਉਮਾ ਕਪਿਲ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੇ ਬੇਟੇ ਅਕਿਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਐਸ.ਆਈ.ਟੀ. ਮੁਖੀ ਏ.ਸੀ.ਪੀ. ਵਿਕਰਮ ਨਹਿਰਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਮਾਮਲੇ ਵਿਚ ਨੌ ਸੁਰੱਖਿਆ ਕਰਮੀਆਂ ਨੂੰ ਪੁੱਛਗਿਛ ਲਈ ਬੁਲਾਇਆ ਗਿਆ, ਜੋ ਡਿਊਟੀ ’ਤੇ ਤਾਇਨਾਤ ਸੀ ਅਤੇ ਸਾਰੇ ਪੰਜਾਬ ਪੁਲਿਸ ਦੇ ਕਰਮਚਾਰੀ ਹਨ।ਇਸ ਵਿਚ ਪੀ.ਐਸ.ਓ. ਵੀ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਹੋਰ ਸੱਤ ਲੋਕਾਂ ਨੂੰ ਵੀ ਬੁਲਾਇਆ ਜਾਵੇਗਾ, ਜੋ ਮ੍ਰਿਤਕ ਦੇ ਘਰ ਕੰਮ ਕਰਦੇ ਸਨ। ਉਨ੍ਹਾਂ ਲੋਕਾਂ ਨੂੰ ਵੀ ਜਾਂਚ ਵਿਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਹੈ। ਇਹ ਪੰਜਾਬ ਪੁਲਿਸ ਦੇ ਸੁਰੱਖਿਆ ਕਰਮੀ ਕਿਸ ਕਿਸ ਦੀ ਸੁਰੱਖਿਆ ਵਿਚ ਤਾਇਨਾਤ ਸੀ, ਉਨਾਂ ਤੋਂ ਇਹ ਵੀ ਪੁੱਛਗਿਛ ਕੀਤੀ ਜਾਵੇਗੀ ਅਤੇ ਜੋ ਦੋਸ਼ ਲਗਾਏ ਗਏ ਹਨ, ਉਨ੍ਹਾਂ ਬਾਰੇ ਵੀ ਪੁਛਗਿੱਛ ਕੀਤੀ ਜਾਵੇਗੀ। ਕਰਾਈਮ ਵਾਲੀ ਥਾਂ ਤੋਂ ਮਿਲੀਆਂ ਚੀਜ਼ਾਂ ਬਾਰੇ ਉਨ੍ਹਾਂ ਕਿਹਾ ਕਿ ਕੁਝ ਸ਼ੱਕੀ ਚੀਜ਼ਾਂ ਸਨ ਅਤੇ ਉਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਅਦਾਲਤ ਪੁੱਜੀ ਕੰਗਨਾ ਰਣੌਤ ਅਗਲੀ ਖ਼ਬਰ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24