17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਹਵਾਈ ਅੱਡੇ ’ਤੇ ਏਅਰ ਇੰਡੀਆ ਦੀ ਬੱਸ ਨੂੰ ਲੱਗੀ ਅੱਗ

ਨਵੀਂ ਦਿੱਲੀ, 28 ਅਕਤੂਬਰ- ਅੱਜ ਦੁਪਹਿਰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਏਅਰ ਇੰਡੀਆ ਦੀ ਇਕ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਵਿਭਾਗ ਅਤੇ...

Ad Position 21
No active advertisement
ਅਜੀਤ ਡੈਸਕ 28-10-2025

ਨਵੀਂ ਦਿੱਲੀ, 28 ਅਕਤੂਬਰ- ਅੱਜ ਦੁਪਹਿਰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਏਅਰ ਇੰਡੀਆ ਦੀ ਇਕ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਵਿਭਾਗ ਅਤੇ ਸਥਾਨਕ ਪੁਲਿਸ, ਜਿਸ ਵਿਚ ਸੀ.ਆਈ.ਐਸ.ਐਫ. ਦੇ ਕਰਮਚਾਰੀ ਵੀ ਸ਼ਾਮਿਲ ਸਨ, ਵਲੋਂ ਤੁਰੰਤ ਕਾਰਵਾਈ ਕੀਤੀ ਗਈ।

ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਉਸ ਸਮੇਂ ਬੱਸ ਵਿਚ ਕੋਈ ਯਾਤਰੀ ਜਾਂ ਸਾਮਾਨ ਨਹੀਂ ਸੀ। ਸਿਰਫ਼ ਡਰਾਈਵਰ ਹੀ ਮੌਜੂਦ ਸੀ। ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ ਅਤੇ ਕੋਈ ਜ਼ਖਮੀ ਨਹੀਂ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਬੱਸ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲਾ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸੰਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ...
Ad Position 24