18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ਤੋਂ ਪੰਜਾਬੀ ਕੁੜੀ ਦੀ ਘਰ ਵਾਪਸੀ

ਸੁਲਤਾਨਪੁਰ ਲੋਧੀ (ਕਪੂਰਥਲਾ), 28 ਅਕਤੂਬਰ (ਜਗਮੋਹਣ ਸਿੰਘ ਥਿੰਦ) - ਖਾੜੀ ਦੇਸ਼ਾਂ ਵਿਚ ਪੰਜਾਬੀ ਕੁੜੀਆਂ ਨਾਲ ਹੋ ਰਿਹਾ ਸ਼ੋਸ਼ਣ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮੋਗਾ ਜ਼ਿਲ੍ਹੇ ਦੀ ਇਕ ਬੇਟੀ, ਜੋ ਹਾਲ ਹੀ ਵਿਚ ਇਰਾਕ ਦੀ ਦਹਿਸ਼ਤ...

Ad Position 21
No active advertisement
ਅਜੀਤ ਡੈਸਕ 28-10-2025

ਸੁਲਤਾਨਪੁਰ ਲੋਧੀ (ਕਪੂਰਥਲਾ), 28 ਅਕਤੂਬਰ (ਜਗਮੋਹਣ ਸਿੰਘ ਥਿੰਦ) - ਖਾੜੀ ਦੇਸ਼ਾਂ ਵਿਚ ਪੰਜਾਬੀ ਕੁੜੀਆਂ ਨਾਲ ਹੋ ਰਿਹਾ ਸ਼ੋਸ਼ਣ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮੋਗਾ ਜ਼ਿਲ੍ਹੇ ਦੀ ਇਕ ਬੇਟੀ, ਜੋ ਹਾਲ ਹੀ ਵਿਚ ਇਰਾਕ ਦੀ ਦਹਿਸ਼ਤ ਭਰੀ ਜ਼ਿੰਦਗੀ ਵਿਚੋਂ ਬਚ ਕੇ ਵਾਪਸ ਪਰਤੀ ਹੈ, ਨੇ ਆਪਣੀ ਰੂਹ ਕੰਬਾਊ ਹੱਡਬੀਤੀ ਬਿਆਨ ਕੀਤੀ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਉਸ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਕੋਸ਼ਿਸ਼ ਨਾਲ ਉਹ ਸੁਰੱਖਿਅਤ ਤਰੀਕੇ ਨਾਲ ਆਪਣੇ ਪਰਿਵਾਰ ਕੋਲ ਵਾਪਸ ਆ ਸਕੀ।ਪੀੜਤ ਲੜਕੀ ਨੇ ਦੱਸਿਆ ਕਿ ਜਗਰਾਉ ਦੇ ਇਕ ਟਰੈਵਲ ਏਜੰਟ ਨੇ ਪੇਂਡੂ ਇਲਾਕਿਆਂ ਵਿਚ ਆਪਣਾ ਜਾਲ ਫੈਲਾਇਆ ਹੋਇਆ ਹੈ। ਉਹ ਗਰੀਬ ਪਰਿਵਾਰਾਂ ਦੀਆਂ ਕੁੜੀਆਂ ਨੂੰ ਵਿਦੇਸ਼ਾਂ ਵਿਚ “ਚੰਗੀ ਨੌਕਰੀ” ਦੇ ਸੁਪਨੇ ਦਿਖਾ ਕੇ ਇਰਾਕ ਭੇਜਦਾ ਹੈ। ਉਸ ਨੇ ਖ਼ੁਲਾਸਾ ਕੀਤਾ ਕਿ ਉਸ ਵਰਗੀਆਂ 20 ਤੋਂ 25 ਕੁੜੀਆਂ ਹਾਲੇ ਵੀ ਉੱਥੇ ਫਸੀਆਂ ਹੋਈਆਂ ਹਨ।ਪੀੜਤਾ ਨੇ ਦੱਸਿਆ ਕਿ ਉਹ 8 ਜਨਵਰੀ 2024 ਨੂੰ ਇਰਾਕ ਲਈ ਰਵਾਨਾ ਹੋਈ ਸੀ। ਪਹਿਲਾਂ ਉਸ ਨੂੰ ਦੁਬਈ ਅਤੇ ਫਿਰ ਇਰਾਕ ਲਿਜਾਇਆ ਗਿਆ। ਟਰੈਵਲ ਏਜੰਟ ਨੇ ਸਿਲਾਈ ਦੇ ਕੰਮ, ਹਫ਼ਤੇ ਦੀ ਛੁੱਟੀ ਅਤੇ ਘਰ ਨਾਲ ਗੱਲ ਕਰਨ ਦੀ ਸਹੂਲਤ ਦਾ ਵਾਅਦਾ ਕੀਤਾ ਸੀ, ਪਰ ਉੱਥੇ ਪਹੁੰਚਣ ‘ਤੇ ਸਭ ਕੁਝ ਉਲਟ ਸੀ।ਉਸ ਨੂੰ ਸਿਲਾਈ ਦੀ ਥਾਂ ਘਰੇਲੂ ਕੰਮ ‘ਚ ਭੇਜ ਦਿੱਤਾ ਗਿਆ। ਘਰ ਦੇ ਮਾਲਕ ਨੇ ਉਸ ‘ਤੇ ਮਾੜੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ । ਪੀੜਤਾ ਨੇ ਹਿੰਮਤ ਕਰਦਿਆਂ ਉਸ ਦੀ ਵੀਡੀਓ ਬਣਾਈ ਅਤੇ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਦੇ ਬਾਅਦ ਟਰੈਵਲ ਏਜੰਟ ਅਤੇ ਉਸ ਦੀ ਘਰਵਾਲੀ ਦੀ ਸ਼ਹਿ ‘ਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। "ਉਹ ਮੈਨੂੰ ਉਦੋਂ ਤੱਕ ਮਾਰਦੇ ਰਹੇ ਜਦੋਂ ਤੱਕ ਡੰਡਾ ਟੁੱਟ ਨਹੀਂ ਗਿਆ," ਪੀੜਤ ਨੇ ਰੋਂਦਿਆਂ ਦੱਸਿਆ।
ਇਸ ਸਾਰੀ ਜ਼ਿਆਦਤੀ ਦਾ ਉਸ ‘ਤੇ ਇੰਨਾ ਅਸਰ ਹੋਇਆ ਕਿ ਉਹ ਦੋ ਮਹੀਨਿਆਂ ਤੱਕ ਡਿਪਰੈਸ਼ਨ ਵਿਚ ਰਹੀ। ਉਸ ਨੇ 10 ਅਗਸਤ 2025 ਨੂੰ ਸੋਸ਼ਲ ਮੀਡੀਆ ਰਾਹੀਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ। ਸੰਤ ਸੀਚੇਵਾਲ ਨੇ ਤੁਰੰਤ ਕਾਰਵਾਈ ਕੀਤੀ ਅਤੇ 28 ਸਤੰਬਰ ਨੂੰ ਉਹ ਸੁਰੱਖਿਅਤ ਵਾਪਸ ਪਰਤੀ ਹੈ।

Ad Position 22
No active advertisement
ਪਿਛਲੀ ਖ਼ਬਰ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 1 ਕਰੋੜ 59 ਲੱਖ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਖ਼ਤਰਨਾਕ ਪੱਧਰ 'ਤੇ ਪਹੁੰਚ ਗਈ ਹੈ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ - ਅਸ਼ਵਨੀ ਸ਼ਰਮਾ
Ad Position 24