18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 29-10-2025

ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮਿੱਥੇ ਪ੍ਰੋਗਰਾਮ ਅਨੁਸਾਰ ਇਹ ਜਥਾ 4 ਨਵੰਬਰ ਨੂੰ ਅਟਾਰੀ-ਵਾਹਘਾ ਸਰਹੱਦ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। 

Ad Position 22
No active advertisement
ਪਿਛਲੀ ਖ਼ਬਰ ਦਿਲਜੀਤ ਦੋਸਾਂਝ ਵਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ 'ਤੇ ਵਿਵਾਦ ਅਗਲੀ ਖ਼ਬਰ ਆਂਧਰਾ ਪ੍ਰਦੇਸ਼ ਦੇ ਸੀ.ਐਮ. ਵਲੋਂ ਚੱਕਰਵਾਤ ਮੋਂਥਾ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ
Ad Position 24