18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਪੱਛਮੀ ਬੰਗਾਲ: ਖੱਡ ’ਚ ਡਿੱਗੀ ਕਾਰ, ਤਿੰਨ ਦੀ ਮੌਤ

ਕੋਲਕਾਤਾ, 31 ਅਕਤੂਬਰ- ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਬੀਤੀ ਰਾਤ ਇਕ ਕਾਰ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ....

Ad Position 21
No active advertisement
ਅਜੀਤ ਡੈਸਕ 31-10-2025

ਕੋਲਕਾਤਾ, 31 ਅਕਤੂਬਰ- ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਬੀਤੀ ਰਾਤ ਇਕ ਕਾਰ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਪੁਲਿਸ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਪਹਾੜੀ ਖੇਤਰ ਵਿਚ ਇੱਕ ਸੜਕ 'ਤੇ ਇਕ ਤਿੱਖੇ ਮੋੜ 'ਤੇ ਹੋਇਆ।

ਕਾਰ ਕੁਰਸਿਓਂਗ ਵੱਲ ਜਾ ਰਹੀ ਸੀ। ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦਾਰਜੀਲਿੰਗ ਵਿਚ ਵੀਰਵਾਰ ਨੂੰ ਭਾਰੀ ਮੀਂਹ ਪਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਬੱਸ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦੋ ਦੀ ਮੌਤ ਅਗਲੀ ਖ਼ਬਰ ਕੈਨੇਡਾ ਵਿਚ 2 ਨਵੰਬਰ ਨੂੰ ਸਮੇਂ ਵਿਚ ਆਵੇਗੀ ਤਬਦੀਲੀ, ਇਕ ਘੰਟਾ ਘੜੀਆਂ ਘੁੰਮਾਈਆਂ ਜਾਣਗੀਆਂ ਪਿੱਛੇ
Ad Position 24