18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ,ਦੋ ਫੱਟੜ

ਜੰਡਿਆਲਾ ਮੰਜਕੀ (ਜਲੰਧਰ), 31 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਜੰਡਿਆਲਾ-ਨੂਰਮਹਿਲ ਰੋਡ ’ਤੇ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਦੋ ਮੋਟਰਸਾਇਕਲਾਂ ਦੀ ਆਹਮੋ ਸਾਹਮਣੀ....

Ad Position 21
No active advertisement
ਅਜੀਤ ਡੈਸਕ 31-10-2025

ਜੰਡਿਆਲਾ ਮੰਜਕੀ (ਜਲੰਧਰ), 31 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਜੰਡਿਆਲਾ-ਨੂਰਮਹਿਲ ਰੋਡ ’ਤੇ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਦੋ ਮੋਟਰਸਾਇਕਲਾਂ ਦੀ ਆਹਮੋ ਸਾਹਮਣੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਤੌਹੀਦ ਆਲਮ ਪੁੱਤਰ ਫਾਜਲ ਮੁਹੰਮਦ ਵਾਸੀ ਜੰਡਿਆਲਾ ਥਾਣਾ ਸਦਰ ਜਲੰਧਰ ਅਤੇ ਅਮਨਦੀਪ ਪੁੱਤਰ ਅਵਤਾਰ ਚੰਦ ਵਾਸੀ ਨਾਹਲ ਥਾਣਾ ਨੂਰਮਹਿਲ ਵਜੋਂ ਹੋਈ ਹੈ। ਦੋ ਹੋਰ ਨੌਜਵਾਨਾਂ ਦੇ ਵੀ ਫੱਟੜ ਹੋਣ ਦਾ ਸਮਾਚਾਰ ਹੈ। ਫੱਟੜ ਨੌਜਵਾਨਾਂ ਦੀ ਪਛਾਣ ਰਾਹੁਲ ਤੇ ਸਾਲੂ ਵਾਸੀ ਜੰਡਿਆਲਾ ਵਜੋਂ ਹੋਈ ਹੈ। ਉਹਨਾਂ ਨੂੰ ਮੁਢਲੀ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ ਹੈ। ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਫੱਟੜ ਵਿਅਕਤੀਆਂ ਦੇ ਬਿਆਨ ਲੈਣ ਗਈ ਹੈ। ਲੋਕਾਂ ਅਨੁਸਾਰ ਇਸ ਸੜਕ ’ਤੇ ਪੈਂਦੇ ਇਕ ਸ਼ੈਲਰ ਕਾਰਨ ਸੜਕ ਦੀਆਂ ਦੋਹਾਂ ਸਾਈਡਾਂ ’ਤੇ ਖੜ੍ਹ ਹੁੰਦੇ ਟਰੱਕ ਵੀ ਕਿਸੇ ਵੱਡੀ ਦੁਰਘਟਨਾ ਨੂੰ ਅੰਜ਼ਮ ਦੇ ਸਕਦੇ ਹਨ ਅਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : ਭਾਰਤ ਦੀ 5ਵੀਂ ਵਿਕਟ ਡਿੱਗੀ, ਅਕਸ਼ਰ ਪਟੇਲ 7 (12 ਗੇਂਦਾਂ) ਦੌੜਾਂ 'ਤੇ ਹੋਏ ਰਨ ਆਊਟ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : ਭਾਰਤ ਦੀ ਖਰਾਬ ਸ਼ੁਰੂਆਤ, 35 ਦੌੜਾਂ 'ਤੇ 4 ਖਿਡਾਰੀ ਹੋ ਚੁੱਕੇ ਨੇ ਆਊਟ
Ad Position 24