18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ...

Ad Position 21
No active advertisement
ਅਜੀਤ ਡੈਸਕ 31-10-2025

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਸ. ਗੁਰਮੀਤ ਸਿੰਘ ਬੂਹ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ ਵੀ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਦੀ ਹੱਤਿਆ 'ਤੇ ਪੁਲਿਸ ਦਾ ਵੱਡਾ ਬਿਆਨ ਅਗਲੀ ਖ਼ਬਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ
Ad Position 24