18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਹਰਿਆਣਾ ਸਿੱਖ ਗੁ: ਪ੍ਰਬੰਧਕ ਕਮੇਟੀ ਦੀ ਸਾਲ 2025-26 ਲਈ ਬਜਟ ਮੀਟਿੰਗ ਕੀਤੀ ਰੱਦ

ਕਰਨਾਲ, 31 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਅੱਜ ਹੋਣ ਵਾਲੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ...

Ad Position 21
No active advertisement
ਅਜੀਤ ਡੈਸਕ 31-10-2025

ਕਰਨਾਲ, 31 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਅੱਜ ਹੋਣ ਵਾਲੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 2025-26 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ, ਜਿਸ ਦੇ ਵਿਰੋਧ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਕੁਰੂਕਸ਼ੇਤਰ ਮੁੱਖ ਦਫ਼ਤਰ ਵਿਖੇ ਇਕ ਜ਼ਰੂਰੀ ਮੀਟਿੰਗ ਕੀਤੀ। ਹਰਿਆਣਾ ਕਮੇਟੀ ਦੇ 34 ਮੈਂਬਰ ਮੀਟਿੰਗ ਵਿਚ ਸ਼ਾਮਿਲ ਹੋਏ। ਸਾਰੇ ਮੈਂਬਰਾਂ ਨੇ ਇਕਜੁੱਟ ਹੋ ਕੇ ਕਈ ਅਹਿਮ ਫੈਸਲੇ ਲਏ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਮੈਂਬਰੀ ਨੂੰ ਰੱਦ ਕਰਨ ਦਾ ਫੈਸਲਾ ਵੀ ਲਿਆ ਅਤੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹਰਿਆਣਾ ਸਰਕਾਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਬੰਧ ਵਿਚ ਦਖਲ-ਅੰਦਾਜ਼ੀ ਕਰਨੀ ਬੰਦ ਕਰੇ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖ ਰਹਿਤ ਮਰਿਆਦਾ ਅਨੁਸਾਰ ਕਰਨ ਦਿੱਤਾ ਜਾਵੇ। ਮੀਟਿੰਗ ਵਿਚ ਮੌਜੂਦ 34 ਮੈਂਬਰਾਂ ਨੇ ਆਪਣੀ ਇਕਜੁੱਟਤਾ ਦਿਖਾਈ ਅਤੇ ਇਕਜੁੱਟਤਾ ਦਿਖਾਉਂਦੇ ਹੋਏ ਅਹਿਮ ਫੈਸਲੇ ਲਏ। 

Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ. ਕਾਰਕੁਨ ਦੇ ਚਾਚੇ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋਵੇਂ ਸ਼ੂਟਰ ਕਾਬੂ ਅਗਲੀ ਖ਼ਬਰ ਬਿਹਾਰ ਚੋਣਾਂ ਦਾ ਮੈਨੀਫੈਸਟੋ ਨੌਜਵਾਨਾਂ ਨੂੰ ਦੇਵੇਗਾ ਰੁਜ਼ਗਾਰ - ਸਾਂਸਦ ਮਨੋਜ ਤਿਵਾੜੀ
Ad Position 24