18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਆਰ.ਟੀ.ਆਈ. ਕਾਰਕੁਨ ਦੇ ਚਾਚੇ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋਵੇਂ ਸ਼ੂਟਰ ਕਾਬੂ

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਘੇ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਦੇ ਚਾਚੇ ਦੀ...

Ad Position 21
No active advertisement
ਅਜੀਤ ਡੈਸਕ 31-10-2025

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਉੱਘੇ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਦੇ ਚਾਚੇ ਦੀ ਦੁਕਾਨ ’ਤੇ ਫਾਇਰਿੰਗ ਕਰਨ ਵਾਲੇ ਦੋਵੇਂ ਸ਼ੂਟਰਾਂ ਨੂੰ ਮਾਨਸਾ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਹੱਥ ਚੜ੍ਹੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗੁਰੂ ਨਾਨਕਪੁਰਾ ਤੇ ਰਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪੁਖਰਾਲੀ ਰਾਮਪੁਰਾ (ਰੂਪਨਗਰ) ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਇਹ ਦਾਅਵਾ ਵੀ ਕਰਦੇ ਹਨ ਕਿ ਜਦੋਂ ਸ਼ੂਟਰ ਗੁਰਸਾਹਿਬ ਸਿੰਘ ਨੂੰ ਕਸਬਾ ਭੀਖੀ ਵਿਖੇ ਡਰੇਨ ਦੀ ਪਟੜੀ ਕੋਲ ਹਥਿਆਰ ਬਰਾਮਦ ਕਰਵਾਉਣ ਲਈ ਲਿਜਾਇਆ ਗਿਆ ਤਾਂ ਉਸ ਨੇ ਪਹਿਲਾਂ ਹੀ ਉਥੇ ਦੱਬੇ ਲੋਡ ਪਿਸਤੌਲ ਨੂੰ ਚੁੱਕ ਕੇ ਪੁਲਿਸ ਪਾਰਟੀ ’ਤੇ ਫਾਇਰ ਕਰਨਾ ਚਾਹਿਆ ਪਰ ਜਵਾਬੀ ਕਾਰਵਾਈ ਦੌਰਾਨ ਪੁਲਿਸ ਦੀ ਗੋਲੀ ਉਸ ਦੀ ਸੱਜੀ ਲੱਤ ’ਚ ਲੱਗਣ ਕਰਕੇ ਉਹ ਜ਼ਖ਼ਮੀ ਹੋ ਗਿਆ, ਜੋ ਸਿਵਲ ਹਸਪਤਾਲ ਮਾਨਸਾ ਵਿਖੇ ਜ਼ੇਰੇ ਇਲਾਜ ਹੈ। ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਪਿਸਤੌਲ ਤੇ ਦੇਸੀ ਕੱਟਾ 32 ਬੋਰ ਸਮੇਤ ਇਕ ਰੌਂਦ ਤੇ ਇਕ ਖੋਲ ਬਰਾਮਦ ਕੀਤਾ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਮਿੱਡ-ਡੇ ਮੀਲ ਦੀ ਕਣਕ 'ਚ ਘਪਲੇਬਾਜ਼ੀ ਦੇ ਸ਼ੱਕ ਵਜੋਂ ਲੋਕਾਂ ਵਲੋਂ ਰੋਸ ਧਰਨਾ ਅਗਲੀ ਖ਼ਬਰ ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਹਰਿਆਣਾ ਸਿੱਖ ਗੁ: ਪ੍ਰਬੰਧਕ ਕਮੇਟੀ ਦੀ ਸਾਲ 2025-26 ਲਈ ਬਜਟ ਮੀਟਿੰਗ ਕੀਤੀ ਰੱਦ
Ad Position 24