18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

ਐਸ.ਐਚ.ਓ. ਲਈ 5 ਲੱਖ ਦੀ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥੀਂ ਕਾਬੂ

ਛੇਹਰਟਾ, 31 ਅਕਤੂਬਰ (ਪੱਤਰ ਪ੍ਰੇਰਕ)-ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ...

Ad Position 21
No active advertisement
ਅਜੀਤ ਡੈਸਕ 31-10-2025

ਛੇਹਰਟਾ, 31 ਅਕਤੂਬਰ (ਪੱਤਰ ਪ੍ਰੇਰਕ)-ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦੇ ਰਹਿਣ ਵਾਲੇ ਇਕ ਵਿਅਕਤੀ, ਲਲਿਤ ਅਰੋੜਾ ਨੂੰ ਛੇਹਰਟਾ ਥਾਣੇ ਦੇ ਐਸ.ਐਚ.ਓ. (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ, ਜਿਸ ਨੇ ਰਿਪੋਰਟ ਦਿੱਤੀ ਸੀ ਕਿ ਐਸ.ਐਚ.ਓ. ਅਤੇ ਉਸਦੀ ਟੀਮ ਉਸਦੇ ਘਰ ਗਈ ਸੀ, ਜਿਸ ਵਿਚ ਉਸ 'ਤੇ ਅਤੇ ਉਸਦੇ ਚਚੇਰੇ ਭਰਾ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਕਥਿਤ ਤੌਰ 'ਤੇ ਚਿਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸ਼ਿਕਾਇਤਕਰਤਾ ਦੀ ਇਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ।

ਸ਼ਿਕਾਇਤ ਅਨੁਸਾਰ, ਸ਼ਿਕਾਇਤਕਰਤਾ ਨੇ ਬਾਅਦ ਵਿਚ ਮਾਮਲੇ ਨੂੰ ਸੁਲਝਾਉਣ ਵਿਚ ਮਦਦ ਕਰਨ ਲਈ ਐਸ.ਐਚ.ਓ. ਦੇ ਜਾਣਕਾਰ ਲਲਿਤ ਅਰੋੜਾ, ਨਾਲ ਸੰਪਰਕ ਕੀਤਾ। ਲਲਿਤ ਨੇ ਕਥਿਤ ਤੌਰ 'ਤੇ ਐਸ.ਐਚ.ਓ. ਵਲੋਂ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਨਾ ਕਰਨ ਦੇ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਤੁਰੰਤ ਪੂਰੀ ਰਕਮ ਦੇਣ ਵਿਚ ਅਸਮਰੱਥਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਉਹ ਸਿਰਫ਼ 5 ਲੱਖ ਰੁਪਏ ਦਾ ਪ੍ਰਬੰਧ ਕਰ ਸਕਦਾ ਹੈ, ਜਿਸ ਨੂੰ ਲਲਿਤ ਨੇ ਪਹਿਲੀ ਕਿਸ਼ਤ ਦੇ ਭੁਗਤਾਨ ਵਜੋਂ ਦੇਣ ਲਈ ਸਹਿਮਤੀ ਦੇ ਦਿੱਤੀ। ਉਕਤ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਵਿਅਕਤੀ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਅਗਲੀ ਖ਼ਬਰ ਭਾਜਪਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਮਨਾਉਣ ਸੰਬੰਧੀ ਬਣਾਈ ਕਮੇਟੀ 'ਚ ਸਹਿ-ਇੰਚਾਰਜ ਨਿਯੁਕਤ
Ad Position 24