19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼੍ਰੇਅਸ ਅਈਅਰ ਨੂੰ ਸਿਡਨੀ ਦੇ ਹਸਪਤਪਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 1 ਨਵੰਬਰ- ਭਾਰਤੀ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਅੱਜ ਸਿਡਨੀ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.)...

Ad Position 21
No active advertisement
ਅਜੀਤ ਡੈਸਕ 01-11-2025

ਨਵੀਂ ਦਿੱਲੀ, 1 ਨਵੰਬਰ- ਭਾਰਤੀ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਅੱਜ ਸਿਡਨੀ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਦੀ ਪੁਸ਼ਟੀ ਕੀਤੀ ਅਤੇ ਹੁਣ ਉਸ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਸ਼੍ਰੇਅਸ ਨੂੰ ਆਸਟ੍ਰੇਲੀਆ ਵਿਰੁੱਧ ਤੀਜੇ ਵਨਡੇ ਦੌਰਾਨ ਪਸਲੀ ਦੀ ਸੱਟ ਲੱਗੀ ਸੀ। ਇਹ ਸੱਟ ਕੈਚ ਲੈਣ ਲਈ ਬੈਕਵਰਡ ਪੁਆਇੰਟ ਤੋਂ ਪਿੱਛੇ ਵੱਲ ਦੌੜਦੇ ਸਮੇਂ ਲੱਗੀ ਸੀ। ਉਸਨੂੰ ਆਈ.ਸੀ.ਯੂ. ਵਿੱਚ ਰੱਖਿਆ ਗਿਆ ਸੀ, ਪਰ ਬੀ.ਸੀ.ਸੀ.ਆਈ. ਨੇ ਕਿਹਾ ਕਿ ਉਹ ਹੁਣ ਤੰਦਰੁਸਤ ਹੈ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।


ਸ਼੍ਰੇਅਸ ਨੂੰ ਸੱਟ ਕਾਰਨ ਅੰਦਰੂਨੀ ਖੂਨ ਵਹਿ ਰਿਹਾ ਸੀ, ਜਿਸ ਕਾਰਨ ਉਸ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਸੀ। ਹਾਲਾਂਕਿ ਉਸ ਨੂੰ ਜਲਦੀ ਹੀ ਆਈ.ਸੀ.ਯੂ. ਤੋਂ ਛੁੱਟੀ ਦੇ ਦਿੱਤੀ ਗਈ , ਪਰ ਉਸ ਦਾ ਇਲਾਜ ਜਾਰੀ ਹੈ। ਸਿਡਨੀ ਵਿਚ ਖੇਡੇ ਗਏ ਤੀਜੇ ਇਕ ਦਿਨਾਂ ਵਿਚ ਆਸਟ੍ਰੇਲੀਆਈ ਬੱਲੇਬਾਜ਼ ਐਲੇਕਸ ਕੈਰੀ ਤੋਂ ਕੈਚ ਲੈਂਦੇ ਸਮੇਂ ਅਈਅਰ ਜ਼ਖਮੀ ਹੋ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪੀ.ਯੂ. ਸੈਨੇਟ ਨੂੰ ਭੰਗ ਕਰ ਇਸ ’ਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨਾ ਕੇਂਦਰ ਸਰਕਾਰ ਦਾ ਮੰਦਭਾਗਾ ਫ਼ੈਸਲਾ- ਸੁਖਬੀਰ ਸਿੰ... ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਇਆ ਰਵਾਨਾ
Ad Position 24