19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੀ.ਯੂ. ਸੈਨੇਟ ਨੂੰ ਭੰਗ ਕਰ ਇਸ ’ਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨਾ ਕੇਂਦਰ ਸਰਕਾਰ ਦਾ ਮੰਦਭਾਗਾ ਫ਼ੈਸਲਾ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 1 ਨਵੰਬਰ- ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਕੇਂਦਰ ਸਰਕਾਰ...

Ad Position 21
No active advertisement
ਅਜੀਤ ਡੈਸਕ 01-11-2025

ਚੰਡੀਗੜ੍ਹ, 1 ਨਵੰਬਰ- ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਕ ਢਾਂਚੇ ਉੱਤੇ ਹਮਲਾ ਹੈ। ਉਹ ਵੀ 'ਪੰਜਾਬ ਦਿਵਸ' ਦੇ ਮੌਕੇ 'ਤੇ, ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ।


ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਨਾੰ ਪੰਜਾਬ ਦੀ ਪਰਵਾਹ ਕੀਤਿਆਂ ਇਹ ਇਕ-ਪਾਸੜ ਆਰਡੀਨੈਂਸ ਜਾਰੀ ਕਰ ਕੇ ਅਤੇ ਪੰਜਾਬ ਦੇ ਮਾਣ-ਮੱਤੇ ਵਿਰਸੇ ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢ ਕੇ ਪੰਜਾਬ ਨੂੰ ਇਕ ਹੋਰ ਅਸਹਿ ਜ਼ਖ਼ਮ ਦਿੱਤਾ ਹੈ।ਮੈਂ ਭਾਰਤ ਸਰਕਾਰ ਨੂੰ ਸੁਝਾਅ ਦਿੰਦਾ ਹਾਂ ਕਿ ਉਹ ਫੌਰਨ ਇਸ ਗੈਰ-ਸੰਵਿਧਾਨਿਕ ਫ਼ੈਸਲੇ ਨੂੰ ਵਾਪਸ ਲਵੇ ਤੇ ਪਹਿਲਾਂ ਤੋਂ ਹੀ ਅਨੇਕ ਸਮੱਸਿਆਵਾਂ ਨਾਲ ਜੂਝ ਰਹੇ ਪੰਜਾਬ ਦੇ ਮਾਹੌਲ ਨੂੰ ਹੋਰ ਖ਼ਰਾਬ ਨਾ ਕਰੇ। ਮੈਂ ਪੰਜਾਬ ਦੇ ਲੋਕਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਇਕੱਠੇ ਹੋਣ ਤੇ ਜਿਥੋਂ ਵੀ ਹੋ ਸਕੇ, ਕੇਂਦਰ ਸਰਕਾਰ ਦੇ ਇਸ ਆਪ-ਹੁਦਰੇ ਫੈਸਲੇ ਖ਼ਿਲਾਫ਼ ਅਵਾਜ਼ ਚੁੱਕਣ।

 


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਤੀਤ ਵਿਚ ਵੀ ਕੇਂਦਰ ਸਰਕਾਰਾਂ ਦੇ ਅਜਿਹੇ ਫੈਸਲਿਆਂ ਦਾ ਡੱਟਵਾਂ ਵਿਰੋਧ ਕੀਤਾ ਹੈ ਤੇ ਹੁਣ ਵੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ 1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ- ਜਥੇਦਾਰ ਗੜਗੱਜ ਅਗਲੀ ਖ਼ਬਰ ਸ਼੍ਰੇਅਸ ਅਈਅਰ ਨੂੰ ਸਿਡਨੀ ਦੇ ਹਸਪਤਪਾਲ ਤੋਂ ਮਿਲੀ ਛੁੱਟੀ
Ad Position 24