19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਐਂਟੀ-ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫਲਤਾ, ਹਥਿਆਰਾਂ ਸਮੇਤ ਵਿਅਕਤੀ ਕਾਬੂ

ਚੰਡੀਗੜ੍ਹ, 1 ਨਵੰਬਰ-ਇਕ ਵੱਡੀ ਸਫਲਤਾ ਵਿਚ, ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ...

Ad Position 21
No active advertisement
ਅਜੀਤ ਡੈਸਕ 01-11-2025

ਚੰਡੀਗੜ੍ਹ, 1 ਨਵੰਬਰ-ਇਕ ਵੱਡੀ ਸਫਲਤਾ ਵਿਚ, ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਪਿੰਡ ਬੰਗੀ ਨਿਹਾਲ ਸਿੰਘ ਦੇ ਰਹਿਣ ਵਾਲੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਸਮੇਤ ਚਾਰ ਕਾਰਤੂਸਾਂ ਨੂੰ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੈਂਗਸਟਰ ਰੰਮੀ ਮਚਾਨਾ ਦਾ ਕਰੀਬੀ ਸਾਥੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ। ਪਿਛਲੇ ਇਕ ਮਾਮਲੇ ਵਿਚ, ਪੁਲਿਸ ਨੇ ਉਸਦੇ ਘਰ ਤੋਂ 130 ਗ੍ਰਾਮ ਹੈਰੋਇਨ, ਇਕ 9 ਐਮ.ਐਮ. ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਅਤੇ ਇਕ ਦੇਸੀ 12 ਬੋਰ ਪਿਸਤੌਲ ਬਰਾਮਦ ਕੀਤਾ ਸੀ। ਉਸ ਸਮੇਂ ਉਸਦੀ ਮਾਂ, ਪਰਮਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂਕਿ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਿਆ ਸੀ। ਰਣਜੀਤ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਸ ਖਿਲਾਫ ਕਈ ਮਾਮਲੇ ਦਰਜ ਹਨ ਜਿਨ੍ਹਾਂ ਵਿਚ ਕਤਲ, ਸੱਟ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿਚ ਦਾਖਲ ਹੋਣਾ, ਅਸਲਾ ਐਕਟ, ਜੇਲ੍ਹ ਐਕਟ ਅਤੇ NDPS ਐਕਟ ਦੀ ਉਲੰਘਣਾ ਸ਼ਾਮਿਲ ਹੈ। ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

 

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੇ ਆਦੀ ਹੋਣ ਤੋਂ ਰੋਕਣਾ ਚਾਹੀਦਾ ਹੈ- ਸਾਬਕਾ ਅਧਿਕਾਰੀ ਈ.ਡੀ. ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਚਰਨ ਯਾਤਰਾ ਦਾ ਸਫ਼ਲਤਾਪੂਰਵਕ ਸਮਾਪਨ
Ad Position 24