19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ...

Ad Position 21
No active advertisement
ਅਜੀਤ ਡੈਸਕ 01-11-2025

ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਵਲੋਂ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪੱਸ਼ਟ ਚਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਹ ਖ਼ਾਸੀਅਤ ਸੀ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰਿਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ, ਪ੍ਰੰਤੂ ਕੇਂਦਰ ਦੀ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਤਾਨਾਸ਼ਾਹੀ ਵਾਲਾ ਹੈ, ਜੋ ਸੰਘੀ ਢਾਂਚੇ ਅਤੇ ਪੰਜਾਬ ਪੂਨਰਗਠਨ ਐਕਟ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਦੇ ਹੱਕਾਂ ਵਿਰੁੱਧ ਜਾ ਕੇ ਕੀਤੇ ਜਾ ਰਹੇ ਅਜਿਹੇ ਇਕ ਪਾਸੜ ਫੈਸਲੇ ਪੰਜਾਬ ਦੇ ਲੋਕਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਹੇ ਹਨ।


ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਨੂੰ ਵੀ ਸਵਾਲ ਕੀਤਾ ਕਿ ਉਸ ਨੇ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਨਾਲ ਜੁੜਦੇ ਮਾਮਲੇ ਚਾਹੇ ਉਹ ਰਾਜਧਾਨੀ ਚੰਡੀਗੜ੍ਹ ਦਾ ਹੋਵੇ, ਦਰਿਆਈ ਪਾਣੀਆਂ ਦਾ ਹੋਵੇ ਜਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਹੋਵੇ। ਜਿਥੇ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਵਿਰੁੱਧ ਭੁਗਤ ਰਹੀ ਹੈ, ਉਥੇ ਪੰਜਾਬ ਦੀ ਸਰਕਾਰ ਦਾ ਰਵੱਈਆ ਵੀ ਸੂਬੇ ਦੇ ਹਿੱਤਾਂ ਪ੍ਰਤੀ ਸੁਹਿਰਦ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਨੂੰ ਮਿਲਿਆ ਭੁੱਲਰ ਦਾ ਪੰਜ ਦਿਨਾਂ ਰਿਮਾਂਡ ਅਗਲੀ ਖ਼ਬਰ ਆਂਧਰਾ ਪ੍ਰਦੇਸ਼ ਮੰਦਰ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ, ਆਰਥਿਕ ਮਦਦ ਦਾ ਐਲਾਨ
Ad Position 24