19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸੀ.ਬੀ.ਆਈ. ਨੂੰ ਮਿਲਿਆ ਭੁੱਲਰ ਦਾ ਪੰਜ ਦਿਨਾਂ ਰਿਮਾਂਡ

ਚੰਡੀਗੜ੍ਹ, 1 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਸੀ. ਬੀ. ਆਈ. ਅਦਾਲਤ ਨੇ ਮੁਅੱਤਲ ਡੀ. ਆਈ. ਜੀ. ਭੁੱਲਰ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਲਈ ਸੀ. ਬੀ. ਆਈ. ਨੂੰ ਸੌਂਪ....

Ad Position 21
No active advertisement
ਅਜੀਤ ਡੈਸਕ 01-11-2025

 ਚੰਡੀਗੜ੍ਹ, 1 ਨਵੰਬਰ (ਕਪਿਲ ਵਧਵਾ)- ਚੰਡੀਗੜ੍ਹ ਸੀ. ਬੀ. ਆਈ. ਅਦਾਲਤ ਨੇ ਮੁਅੱਤਲ ਡੀ. ਆਈ. ਜੀ. ਭੁੱਲਰ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਲਈ ਸੀ. ਬੀ. ਆਈ. ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਹੀ ਭੁੱਲਰ ਦੀ ਨਿਆਂਇਕ ਹਿਰਾਸਤ ਨੂੰ ਚੰਡੀਗੜ੍ਹ ਅਦਾਲਤ ਵਲੋਂ ਵਧਾ ਦਿੱਤਾ ਗਿਆ। ਬੀਤੇ ਦਿਨ ਪੰਜਾਬ ਵਿਜੀਲੈਂਸ ਬਿਊਰੋ ਨੇ ਭੁੱਲਰ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਵਲੋਂ ਸਵਾਲ ਜਵਾਬ ਕਰਨ ਦੀ ਮਨਜ਼ੂਰੀ ਲਈ ਹੈ ਅਤੇ ਸ਼ਨਿਚਰਵਾਰ ਨੂੰ ਉਹਨਾਂ ਨੇ ਪ੍ਰੋਡਕਸ਼ਨ ਵਾਰੰਟ ਲਈ ਵੀ ਅਰਜ਼ੀ ਦਾਇਰ ਕਰ ਦਿੱਤੀ, ਜਿਸ ’ਤੇ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ। ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭੁੱਲਰ ਦੀ ਪੁਲਿਸ ਰਿਮਾਂਡ ਦੀ ਮੰਗ ’ਤੇ ਵਿਰੋਧ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ
Ad Position 24