19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅੱਤਵਾਦੀ ਸੰਗਠਨ ਨਾਲ ਜੁੜੇ 2 ਮੁਲਜ਼ਮ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ, 1 ਨਵੰਬਰ-ਗੁਰਦਾਸਪੁਰ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ...

Ad Position 21
No active advertisement
ਅਜੀਤ ਡੈਸਕ 01-11-2025

ਚੰਡੀਗੜ੍ਹ, 1 ਨਵੰਬਰ-ਗੁਰਦਾਸਪੁਰ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ  ਨਿਤੀਸ਼ ਸਿੰਘ ਅਤੇ ਕਰਨ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਜਬਰੀ ਵਸੂਲੀ ਨਾਲ ਜੁੜੀਆਂ ਦੋ ਹਾਲੀਆ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਸੁਲਝਾ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅੱਤਵਾਦੀ ਸੰਗਠਨ ਨਾਲ ਜੁੜੇ ਵਿਦੇਸ਼ੀ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ ਗੁੱਲੂ ਦੁਆਰਾ ਸੰਭਾਲਿਆ ਜਾ ਰਿਹਾ ਸੀ। ਮੁਲਜ਼ਮ ਗੁਰਦਾਸਪੁਰ ਦੇ ਕਲਾਨੌਰ ਵਿਚ ਇਕ ਮੈਡੀਕਲ ਸਟੋਰ ਅਤੇ ਇਕ ਹਸਪਤਾਲ ਦੇ ਮਾਲਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਸਨ। ਬਰਾਮਦਗੀ ਵਿਚ 9 ਐਮ.ਐਮ. ਗਲੋਕ ਪਿਸਤੌਲ ਤੇ ਜ਼ਿੰਦਾ ਕਾਰਤੂਸ ਮਿਲੇ ਹਨ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। 

 

Ad Position 22
No active advertisement
ਪਿਛਲੀ ਖ਼ਬਰ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ ਅਗਲੀ ਖ਼ਬਰ ਛੱਤੀਸਗੜ੍ਹ : ਪੀ.ਐਮ. ਨਰਿੰਦਰ ਮੋਦੀ ਵਲੋਂ 14,260 ਕਰੋੜ ਰੁ. ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
Ad Position 24