19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ

ਅਜਨਾਲਾ,1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ...

Ad Position 21
No active advertisement
ਅਜੀਤ ਡੈਸਕ 01-11-2025

ਅਜਨਾਲਾ,1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐਸ. ਪੀ. ਸਿੰਘ ਓਬਰਾਏ ਵਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜ਼ਿੰਮਾ ਚੁੱਕਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸੰਬੰਧਿਤ ਜਿਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ, ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਟਰੱਸਟ ਦੀਆਂ ਸੰਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ ਤਾਂ ਜੋ ਟਰੱਸਟ ਵਲੋਂ ਅਜਿਹੇ ਪ੍ਰਭਾਵਿਤ ਜੋੜਿਆਂ ਦੇ ਸਮੂਹਿਕ ਵਿਆਹ ਕਰਨ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਉਕਤ ਸਾਰੇ ਨਵੇਂ ਵਿਆਹੇ ਜੋੜਿਆਂ ਨੂੰ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਮੁੱਢਲਾ ਜ਼ਰੂਰੀ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ 'ਚ ਆਇਆ 3.6 ਤੀਬਰਤਾ ਦਾ ਭੂਚਾਲ ਅਗਲੀ ਖ਼ਬਰ ਅੱਤਵਾਦੀ ਸੰਗਠਨ ਨਾਲ ਜੁੜੇ 2 ਮੁਲਜ਼ਮ ਹਥਿਆਰਾਂ ਸਣੇ ਕਾਬੂ
Ad Position 24