19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਸ੍ਰੀ ਮੁਕਤਸਰ ਸਾਹਿਬ , 2 ਨਵੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰਨ ਉਪਰੰਤ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ...

Ad Position 21
No active advertisement
ਅਜੀਤ ਡੈਸਕ 02-11-2025

ਸ੍ਰੀ ਮੁਕਤਸਰ ਸਾਹਿਬ , 2 ਨਵੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰਨ ਉਪਰੰਤ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਫ਼ਰੀਦਕੋਟ ਲਈ ਰਵਾਨਾ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਬੀਤੀ ਰਾਤ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ ਸੀ।

ਅੱਜ ਸਵੇਰੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਗੀ ਹੋਈ। ਵੱਖ-ਵੱਖ ਰਾਜਨੀਤਿਕ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਆਗੂਆਂ, ਵੱਖ-ਵੱਖ ਸੰਗਠਨਾਂ, ਵਪਾਰ ਮੰਡਲ ਅਤੇ ਸ਼ਹਿਰ ਅਤੇ ਇਲਾਕੇ ਦੀ ਸੰਗਤ ਵਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਹਾਜ਼ਰੀ ਲਵਾਈ ਗਈ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ਤੇ ਲੰਗਰ ਲਾਏ ਗਏ ਅਤੇ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਸਰਾਏਨਾਗਾ, ਕੋਟਕਪੂਰਾ ਹੁੰਦਾ ਹੋਇਆ ਅੱਜ ਫ਼ਰੀਦਕੋਟ ਵਿਖੇ ਰਾਤਰੀ ਵਿਸ਼ਰਾਮ ਕਰੇਗਾ।

Ad Position 22
No active advertisement
ਪਿਛਲੀ ਖ਼ਬਰ 1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਫੇਰੀ ਤੋਂ ਪਹਿਲਾਂ ਦੇਹਰਾਦੂਨ ਨੇ "ਸਾਈਲੈਂਟ ਜ਼ੋਨ" ਐਲਾਨਿਆ
Ad Position 24