19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੈਕਸੀਕੋ : ਦੁਕਾਨ ਵਿਚ ਅੱਗ ਲੱਗਣ ਕਾਰਨ 23 ਮੌਤਾਂ, 11 ਜ਼ਖ਼ਮੀ

ਮੈਕਸੀਕੋ ਸਿਟੀ, , 2 ਨਵੰਬਰ - ਮੈਕਸੀਕਨ ਸ਼ਹਿਰ ਹਰਮੋਸਿਲੋ ਦੇ ਇਕ ਜਨਰਲ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿਚ ਬੱਚੇ ਵੀ ਸ਼ਾਮਲ ਸਨ। ਹਾਦਸੇ ਵਿਚ 11 ਲੋਕ ਜ਼ਖ਼ਮੀ...

Ad Position 21
No active advertisement
ਅਜੀਤ ਡੈਸਕ 02-11-2025

ਮੈਕਸੀਕੋ ਸਿਟੀ, , 2 ਨਵੰਬਰ - ਮੈਕਸੀਕਨ ਸ਼ਹਿਰ ਹਰਮੋਸਿਲੋ ਦੇ ਇਕ ਜਨਰਲ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ । ਮ੍ਰਿਤਕਾਂ ਵਿਚ ਬੱਚੇ ਵੀ ਸ਼ਾਮਲ ਸਨ। ਹਾਦਸੇ ਵਿਚ 11 ਲੋਕ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਸਥਾਨ 'ਤੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਸਥਾਨਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਹਮਲਾ ਜਾਂ ਹਿੰਸਕ ਘਟਨਾ ਨਹੀਂ ਸੀ। ਸ਼ਹਿਰ ਦੇ ਫਾਇਰ ਵਿਭਾਗ ਦੇ ਮੁਖੀ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਅਸਲ ਵਿਚ ਧਮਾਕਾ ਕਿਵੇਂ ਹੋਇਆ । ਸੋਨੋਰਾ ਦੇ ਅਟਾਰਨੀ ਜਨਰਲ ਗੁਸਤਾਵੋ ਸਾਲਸ ਨੇ ਫੋਰੈਂਸਿਕ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਹੁਤ ਸਾਰੀਆਂ ਮੌਤਾਂ ਜ਼ਹਿਰੀਲੀ ਗੈਸ ਕਾਰਨ ਹੋਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਉਤਰਾਖੰਡ: ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਦੇਹਰਾਦੂਨ ਵਿਚ ਨਿੱਘਾ ਸਵਾਗਤ ਅਗਲੀ ਖ਼ਬਰ 1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
Ad Position 24