19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਬੱਡੀ ਖਿਡਾਰੀ ਹੱਤਿਆ ਮਾਮਲੇ 'ਚ ਹਨੀ ਰੂਮੀ ਤੇ ਗਗਨਾ ਗ੍ਰਿਫਤਾਰ

ਜਗਰਾਉਂ (ਲੁਧਿਆਣਾ), 2 ਨਵੰਬਰ (ਕੁਲਦੀਪ ਸਿੰਘ ਲੋਹਟ) - ਜਗਰਾਉਂ 'ਚ ਕਬੱਡੀ ਖਿਡਾਰੀ ਹੱਤਿਆ ਮਾਮਲੇ'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਲੁਧਿਆਣਾ(ਦਿਹਾਤੀ) ਪੁਲਿਸ ਨੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਹੱਤਿਆ ਮਾਮਲੇ...

Ad Position 21
No active advertisement
ਅਜੀਤ ਡੈਸਕ 02-11-2025

ਜਗਰਾਉਂ (ਲੁਧਿਆਣਾ), 2 ਨਵੰਬਰ (ਕੁਲਦੀਪ ਸਿੰਘ ਲੋਹਟ) - ਜਗਰਾਉਂ 'ਚ ਕਬੱਡੀ ਖਿਡਾਰੀ ਹੱਤਿਆ ਮਾਮਲੇ'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਲੁਧਿਆਣਾ(ਦਿਹਾਤੀ) ਪੁਲਿਸ ਨੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਹੱਤਿਆ ਮਾਮਲੇ 'ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਡਾ:ਅੰਕੁਰ ਗੁਪਤਾ, ਨੇ ਦੱਸਿਆ ਕਿ ਬੀਤੇ ਦਿਨੀ ਕਬੱਡੀ ਖਿਡਾਰੀ ਤੇਜਪਾਲ ਸਿੰਘ ਜਿਸਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਮਾਮਲੇ 'ਚ ਸਿਟੀ ਥਾਣਾ ਦੇ ਐਸ.ਐਚ.ਓ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਖਤ ਰੁੱਖ ਅਖਤਿਆਰ ਕਰਦਿਆਂ ਦੋਸ਼ੀਆਂ ਹਰਪ੍ਰੀਤ ਸਿੰਘ ਉਰਫ ਹਨੀ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਰੂਮੀ ਅਤੇ ਗਗਨਦੀਪ ਸਿੰਘ ਉਰਫ ਗਗਨਾ ਪੁੱਤਰ ਬਲਵਿੰਦਰ ਸਿੰਘ ਵਾਸੀ ਕਿਲੀ ਚਾਹਲ, ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਬਣਾਕੇ ਭਾਲ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਗ੍ਰਿਫਤਾਰ ਵਿਅਕਤੀਆਂ ਤੋਂ ਇਕ ਦੇਸੀ ਪਿਸਤੌਲ 30 ਬੋਰ ਸਮੇਤ 02 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਵੀ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਤੀਜਾ ਟੀ-20 : ਭਾਰਤ ਨੇ ਗੁਆਈ 5ਵੀਂ ਵਿਕਟ, ਤਿਲਕ ਵਰਮਾ 29 (26 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਤੀਜਾ ਟੀ-20 : ਭਾਰਤ ਨੇ ਗੁਆਈ ਚੌਥੀ ਵਿਕਟ, ਅਕਸ਼ਰ ਪਟੇਲ 17 (12 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24