19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਐਸਜੀਪੀਸੀ ਪ੍ਰਧਾਨਗੀ ਦੀ ਚੋਣ ਲੜੇਗਾ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)- ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ ਐਸਜੀਪੀਸੀ ਮੈਂਬਰਾਂ ਦੀ ਸਮੂਹਿਕ ਰਾਇ ਤੋਂ ਬਾਅਦ ਭਲਕੇ ਐਸਜੀਪੀਸੀ ਦੇ...

Ad Position 21
No active advertisement
ਅਜੀਤ ਡੈਸਕ 02-11-2025

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)- ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ ਐਸਜੀਪੀਸੀ ਮੈਂਬਰਾਂ ਦੀ ਸਮੂਹਿਕ ਰਾਇ ਤੋਂ ਬਾਅਦ ਭਲਕੇ ਐਸਜੀਪੀਸੀ ਦੇ ਜਨਰਲ ਹਾਊਸ ਵਿਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ ਐਸਜੀਪੀਸੀ ਮੈਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਸਮੁੱਚੀ ਲੀਡਰਸ਼ਿਪ ਅਤੇ ਐਸਜੀਪੀਸੀ ਮੈਬਰਾਂ ਦੇ ਸੁਝਾਅ ਤੋਂ ਬਾਅਦ ਭਲਕੇ ਐਸਜੀਪੀਸੀ ਜਨਰਲ ਹਾਊਸ ਵਿੱਚ ਸਰਗਰਮ ਰੂਪ ਵਿਚ ਆਉਣ ਦਾ ਫ਼ੈਸਲਾ ਕੀਤਾ ਗਿਆ।
ਪਾਰਟੀ ਦੇ ਅੰਮ੍ਰਿਤਸਰ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਐਸਜੀਪੀਸੀ ਪ੍ਰਧਾਨਗੀ ਦੇ ਅਹੁਦੇ ਲਈ ਕੌਣ ਉਮੀਦਵਾਰ ਹੋਵੇਗਾ, ਇਹ ਸਾਰੇ ਅਧਿਕਾਰ ਪਾਰਟੀ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਦਿੱਤੇ ਗਏ ਹਨ। ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ, ਜਦੋਂ ਪੂਰਨ ਵਿਚ ਅਧਿਕਾਰ ਖ਼ੁਦ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਮਿਲੇ ਹੋਣ। ਬਿਆਨ ਵਿਚ ਇਹ ਸਪਸ਼ਟ ਕੀਤਾ ਗਿਆ ਹੈ ਕਿ, ਪਾਰਟੀ ਦੀ ਸਮੂਹਿਕ ਲੀਡਰਸ਼ਿਪ ਦੀ ਭਾਵਨਾ ਹੈ ਕਿ ਐਸਜੀਪੀਸੀ ਦੇ ਸਮੂਹ ਮੈਬਰ ਸਾਹਿਬਾਨ ਅਤੇ ਚੁਣੀ ਜਾਣ ਵਾਲੀ ਅੰਤ੍ਰਿੰਗ ਕਮੇਟੀ ਦੇ ਮੈਬਰ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾ, ਮਰਿਯਾਦਾ ਅਤੇ ਸਰਵ ਉੱਚਤਾ ਨੂੰ ਠੇਸ ਪਹੁੰਚਾਉਣ ਵਾਲੇ ਕਾਰਜਾਂ ਖ਼ਿਲਾਫ਼ ਜ਼ਰੂਰ ਅਵਾਜ਼ ਉਠਾਉਣ। ਬਿਆਨ ਵਿਚ ਕਿਹਾ ਗਿਆ ਹੈ ਜਨਰਲ ਇਜਲਾਸ ਤੋਂ ਪਹਿਲਾਂ ਪਾਰਟੀ ਨਾਲ ਸੰਬੰਧਿਤ ਸਮੂਹਿਕ ਰੂਪ ਵਿਚ ਇਕੱਠੇ ਹੋਕੇ ਆਪਣੀ ਅਗਲੀ ਰਣਨੀਤੀ ਤਿਆਰ ਕਰਨਗੇ। ਪਿਛਲੇ ਸਮੇਂ ਵਿਚ ਹੋਏ ਵੱਡੇ ਪੰਥਕ ਮਰਿਯਾਦਾ ਦੇ ਘਾਣ ਖ਼ਿਲਾਫ਼ ਜਨਰਲ ਹਾਊਸ ਵਿਚ ਆਪਣੀ ਆਵਾਜ ਜ਼ਰੂਰ ਬੁਲੰਦ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : ਭਾਰਤ ਦੀ ਵਧੀਆ ਸ਼ੂਰੂਆਤ, 7 ਵੇਂ ਓਵਰ 'ਚ ਬਿਨਾਂ ਕਿਸੇ ਨੁਕਸਾਨ ਦੇ 50 ਦੌੜਾਂ ਪੂਰੀਆਂ ਅਗਲੀ ਖ਼ਬਰ ਸੜਕ ਹਾਦਸੇ 'ਚ ਬਲੈਰੋ ਚਾਲਕ ਦੀ ਮੌਤ 
Ad Position 24