19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 11 ਪਿੰਡਾਂ ਨੂੰ 3.50 ਕਰੋੜ ਰੁਪਏ ਦੇ ਵਿਕਾਸ ਚੈੱਕਾਂ ਦੀ ਵੰਡ

ਸੰਗਰੂਰ, 2 ਨਵੰਬਰ (ਧੀਰਜ ਪਸੋਰੀਆ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਿਕਾਸ ਕਾਰਜਾਂ...

Ad Position 21
No active advertisement
ਅਜੀਤ ਡੈਸਕ 02-11-2025

ਸੰਗਰੂਰ, 2 ਨਵੰਬਰ (ਧੀਰਜ ਪਸੋਰੀਆ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਿਕਾਸ ਕਾਰਜਾਂ ਲਈ 3.50 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡੇ।ਇਸ ਮੌਕੇ ਵੱਖ ਵੱਖ ਪਿੰਡਾਂ ਵਿਚ ਰੱਖੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਪਿੰਡ ਕਾਹਨਗੜ੍ਹ, ਗੁੱਜਰਾਂ, ਖਨਾਲ ਖ਼ੁਰਦ, ਸਫੀਪੁਰ ਕਲਾਂ, ਸਮੂਰਾਂ, ਧਰਮਗੜ੍ਹ ਛੰਨਾ, ਕਮਾਲਪੁਰ, ਮੁਨਸ਼ੀਵਾਲਾ, ਲਾਡਬੰਜਾਰਾ ਕਲਾਂ ਅਤੇ ਹਰੀਗੜ੍ਹ ਨੂੰ 3.50 ਕਰੋੜ ਰੁਪਏ ਦੇ ਚੈੱਕ ਵੰਡੇ ਗਏ ਹਨ।
ਇਨ੍ਹਾਂ ਸਾਰੇ ਪਿੰਡਾਂ ਵਿਚ ਉਨ੍ਹਾਂ ਨੇ ਖੁਦ ਜਾ ਕੇ ਚੈੱਕ ਵੰਡੇ। ਇਸ ਰਾਸ਼ੀ ਨਾਲ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀਆਂ, ਨਾਲੀਆਂ, ਕੈਮਰੇ, ਲਾਈਟਾਂ ਅਤੇ ਸ਼ੈੱਡ ਬਣਵਾਉਣ ਦੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਤੈਅ ਸਮੇਂ ਵਿਚ ਜਲਦ ਤੋਂ ਜਲਦ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਹੀ ਸ਼ਾਨਦਾਰ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਿਆ ਸੀ, ਉਨ੍ਹਾਂ ਦੀ ਬਦੌਲਤ ਹੀ ਉਹ ਅੱਜ ਸਭ ਤੋਂ ਅਹਿਮ ਵਿੱਤ ਵਿਭਾਗ ਦੇ ਮੰਤਰੀ ਹਨ। ਲੋਕਾਂ ਦੇ ਇਸ ਅਹਿਸਾਨ ਦਾ ਉਹ ਕਦੇ ਮੁੱਲ ਨਹੀਂ ਮੋੜ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਹਰੇਕ ਦੁੱਖ ਸੁੱਖ ਵਿਚ ਨਿੱਜੀ ਤੌਰ ਉੱਤੇ ਸ਼ਰੀਕ ਹੋਣ ਦੇ ਨਾਲ ਨਾਲ ਵਿਕਾਸ ਕਾਰਜਾਂ ਦੇ ਚੈੱਕ ਵੀ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਪਿੰਡ ਜਾ ਕੇ ਦਿੱਤੇ ਜਾਣ।ਉਨ੍ਹਾਂ ਕਿਹਾ ਕਿ ਅਗਲੇ ਇਕ ਸਾਲ ਵਿਚ ਹਲਕਾ ਦਿੜ੍ਹਬਾ ਵਿਚ ਬਕਾਇਆ ਵਿਕਾਸ ਕੰਮਾਂ ਨੂੰ ਪਹਿਲ ਦੇ ਅਧਾਰ ਉੱਤੇ ਨਿਪਟਾਉਣ ਦਾ ਟੀਚਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਦਿੱਤੇ ਪੈਸੇ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਖਰਚਣ, ਕਿਉਂਕਿ ਇਸ ਨਾਲ ਲੋਕ ਤੁਹਾਨੂੰ ਜਿੱਥੇ ਮਾਣ ਸਤਿਕਾਰ ਦੇਣਗੇ ਉਥੇ ਹੀ ਉਹ ਤੁਹਾਨੂੰ ਪਿਆਰ ਵੀ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਦਿੜ੍ਹਬਾ ਹਲਕੇ ਦੀਆਂ ਰਹਿੰਦੀਆਂ ਸੜਕਾਂ ਦਾ ਕੰਮ ਮਾਰਚ 2026 ਤੱਕ ਮੁਕੰਮਲ ਕਰਵਾ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : 10 ਓਵਰਾਂ ਬਾਅਦ ਭਾਰਤ 64/0 ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : ਭਾਰਤ ਦੀ ਵਧੀਆ ਸ਼ੂਰੂਆਤ, 7 ਵੇਂ ਓਵਰ 'ਚ ਬਿਨਾਂ ਕਿਸੇ ਨੁਕਸਾਨ ਦੇ 50 ਦੌੜਾਂ ਪੂਰੀਆਂ
Ad Position 24