19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਉਮੀਦਵਾਰ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ...

Ad Position 21
No active advertisement
ਅਜੀਤ ਡੈਸਕ 02-11-2025

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਣ ਵਾਲੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਦੀ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : ਭਾਰਤ ਨੇ ਗਵਾਈ ਤੀਜੀ ਵਿਕਟ, ਜੈਮੀਮਾ ਰੌਡਰਿਗਜ਼ 24 (37 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : ਭਾਰਤ ਨੇ ਗਵਾਈ ਦੂਜੀ ਵਿਕਟ, ਸ਼ੇਫਾਲੀ ਵਰਮਾ 87 (78 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24