20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤੇਲੰਗਾਨਾ- ਬੱਸ ਤੇ ਟੱਰਕ ਦੀ ਆਹਮੋ ਸਾਹਮਣੇ ਟੱਕਰ ’ਚ 20 ਦੀ ਮੌਤ

ਤੇਲੰਗਾਨਾ,3 ਨਵੰਬਰ- ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿਚ ਬੀਤੇ ਦਿ ਇਕ ਦਰਦਨਾਕ ਸੜਕ ਹਾਦਸੇ ਵਿਚ ਲਗਭਗ 20 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਹਸਪਤਾਲ ਵਿਚ ਇਲਾਜ ਅਧੀਨ....

Ad Position 21
No active advertisement
ਅਜੀਤ ਡੈਸਕ 03-11-2025

ਤੇਲੰਗਾਨਾ,3 ਨਵੰਬਰ- ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿਚ ਬੀਤੇ ਦਿ ਇਕ ਦਰਦਨਾਕ ਸੜਕ ਹਾਦਸੇ ਵਿਚ ਲਗਭਗ 20 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਹਸਪਤਾਲ ਵਿਚ ਇਲਾਜ ਅਧੀਨ ਹਨ, ਜਿਨ੍ਹਾਂ ਵਿਚੋਂ ਤਿੰਨ ਗੰਭੀਰ ਜ਼ਖਮੀ ਹਨ। ਇਹ ਹਾਦਸਾ ਚੇਵੇਲਾ ਡਿਵੀਜ਼ਨ ਦੇ ਖਾਨਪੁਰ ਗੇਟ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਕ ਬੱਸ ਅਤੇ ਇਕ ਟਿੱਪਰ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਪੁਲਿਸ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਲਤ ਦਿਸ਼ਾ ਤੋਂ ਆ ਰਿਹਾ ਟਿੱਪਰ ਟਰੱਕ ਬੱਸ ਨਾਲ ਟਕਰਾ ਗਿਆ।

ਪੁਲਿਸ ਅਨੁਸਾਰ ਬੱਜਰੀ ਨਾਲ ਭਰਿਆ ਇਕ ਟਿੱਪਰ ਟਰੱਕ ਚੇਵੇਲਾ ਨੇੜੇ ਸਟੇਟ ਟ੍ਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ ਆਹਮੋ-ਸਾਹਮਣੇ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਦਾ ਮਾਲ ਬੱਸ 'ਤੇ ਡਿੱਗ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਟਰੱਕ ਡਰਾਈਵਰ ਦਾ ਗਲਤ ਦਿਸ਼ਾ ਵਿਚ ਗੱਡੀ ਚਲਾਉਣਾ ਜਾਪਦਾ ਹੈ। ਫਿਲਹਾਲ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਰੇਵੰਤ ਰੈਡੀ ਨੇ ਇਸ ਸੜਕ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚਣ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੇਵੰਤ ਰੈਡੀ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਬੱਸ ਹਾਦਸੇ ਵਿਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਤੁਰੰਤ ਹੈਦਰਾਬਾਦ ਲਿਆਉਣ ਅਤੇ ਉਨ੍ਹਾਂ ਦੇ ਵਧੀਆ ਇਲਾਜ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ਨਾਲ ਸੰਬੰਧਿਤ ਸਾਰੀ ਜਾਣਕਾਰੀ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਮੁਹੱਈਆ ਕਰਵਾਈ ਜਾਵੇ। ਮੁੱਖ ਮੰਤਰੀ ਨੇ ਮੌਜੂਦ ਮੰਤਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਤੁਰੰਤ ਮੌਕੇ 'ਤੇ ਪਹੁੰਚਣ ਲਈ ਵੀ ਕਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਪ੍ਰਧਾਨ ਦੇ ਅਹੁਦੇ ਲਈ ਉਮੀਦਵ... ਅਗਲੀ ਖ਼ਬਰ ਰਾਸ਼ਟਰੀ ਰਾਜਧਾਨੀ ’ਚ ਪ੍ਰਦੂਸ਼ਣ ਕਾਰਨ ਹਾਲਾਤ ਬਣੇ ਚਿੰਤਾਜਨਕ
Ad Position 24