20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਡੀ.ਬੀ.ਏ. ਨੇ ਵਿਧਾਇਕ ਜਿੰਪਾ ਦੀ ਰਿਹਾਇਸ਼ ਤੱਕ ਕੱਢਿਆ ਰੋਸ ਮਾਰਚ ਤੇ ਸ਼ਿਮਲਾ ਪਹਾੜੀ ਚੌਂਕ ਕੀਤਾ ਜਾਮ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਯੋਜਨਾ ਦੇ ਚੱਲਦਿਆਂ ਗੜ੍ਹਸ਼ੰਕਰ ਦੇ ਕੁਝ ਪਿੰਡਾਂ ਨੂੰ ਇਸ ਨਵੇਂ ਜ਼ਿਲ੍ਹੇ ਨਾਲ ਜੋੜਨ....

Ad Position 21
No active advertisement
ਅਜੀਤ ਡੈਸਕ 03-11-2025

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਯੋਜਨਾ ਦੇ ਚੱਲਦਿਆਂ ਗੜ੍ਹਸ਼ੰਕਰ ਦੇ ਕੁਝ ਪਿੰਡਾਂ ਨੂੰ ਇਸ ਨਵੇਂ ਜ਼ਿਲ੍ਹੇ ਨਾਲ ਜੋੜਨ ਦੀ ਤਜਵੀਜ਼ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਪੀ.ਐਸ.ਘੁੰਮਣ ਦੀ ਅਗਵਾਈ 'ਚ ਜ਼ਿਲ੍ਹਾ ਕਚਹਿਰੀਆਂ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਗਿਆ, ਉਪਰੰਤ ਵਿਧਾਇਕ ਜਿੰਪਾ ਨੂੰ ਮੰਗ ਪੱਤਰ ਸੌਂਪਿਆ ਗਿਆ।


ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਉਕਤ ਮੁੱਦੇ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਉਪਰੰਤ ਰੋਸ 'ਚ ਆਏ ਸਮੂਹ ਵਕੀਲਾਂ ਨੇ ਸਥਾਨਕ ਸ਼ਿਮਲਾ ਪਹਾੜੀ ਚੌਂਕ 'ਚ ਚੱਕਾ ਜਾਮ ਕਰ ਦਿੱਤਾ ਅਤੇ ਡਿਪਟੀ ਸਪੀਕਰ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸਮਰਥਨ ਲਈ ਪੁੱਜੇ ਦੀਪੇਂਦਰ ਸਿੰਘ ਹੁੱਡਾ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ
Ad Position 24