20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਐਡਵੋਕੇਟ ਧਾਮੀ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ,3 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ...

Ad Position 21
No active advertisement
ਅਜੀਤ ਡੈਸਕ 03-11-2025

ਅੰਮ੍ਰਿਤਸਰ,3 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ, ਇਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਮਿਲੀਆਂ ਜਦ ਕਿ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਮਿਲੀਆਂ। ਇਕ ਵੋਟ ਰੱਦ ਹੋ ਗਈ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪੰਜਵੀਂ ਵਾਰ ਮੁੜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਡੇ ਬਹੁਮਤ ਨਾਲ ਚੁਣੇ ਗਏ ਹਨ।

 ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਵਾਲਾ ਜਨਰਲ ਸਕੱਤਰ ਬਣੇ ਹਨ।

ਸ਼੍ਰੋਮਣੀ ਕਮੇਟੀ ਦੇ ਅੱਜ ਦੇ ਜਨਰਲ ਇਜਲਾਸ ਦੌਰਾਨ 11 ਮੈਂਬਰੀ ਅੰਤਰਿੰਗ ਕਮੇਟੀ ਲਈ ਚੁਣੇ ਗਏ ਮੈਂਬਰ ਸਾਹਿਬਾਨ ਦੇ ਨਾਮ।

* ਸ. ਸੁਰਜੀਤ ਸਿੰਘ ਗੜ੍ਹੀ
* ਸ. ਸੁਰਜੀਤ ਸਿੰਘ ਤੁਗਲਵਾਲਾ
* ਸ. ਸੁਰਜੀਤ ਸਿੰਘ ਕੰਗ
* ਸ. ਗੁਰਪ੍ਰੀਤ ਸਿੰਘ ਝੱਬਰ
* ਸ. ਦਿਲਜੀਤ ਸਿੰਘ ਭਿੰਡਰ
* ਬੀਬੀ ਹਰਜਿੰਦਰ ਕੌਰ
* ਸ. ਬਲਦੇਵ ਸਿੰਘ ਕੈਮਪੁਰੀ
* ਸ. ਮੇਜਰ ਸਿੰਘ ਢਿੱਲੋਂ
* ਸ. ਮੰਗਵਿੰਦਰ ਸਿੰਘ ਖਾਪੜਖੇੜੀ
* ਸ. ਜੰਗਬਹਾਦਰ ਸਿੰਘ ਰਾਏ
* ਸ. ਮਿੱਠੂ ਸਿੰਘ ਕਾਹਨੇਕੇ

Ad Position 22
No active advertisement
ਪਿਛਲੀ ਖ਼ਬਰ ਟਰਾਲੀ ਪਲਟਣ ਨਾਲ ਹੁਣ ਤੱਕ 10 ਲੋਕਾਂ ਦੀ ਮੌਤ ਅਗਲੀ ਖ਼ਬਰ ਬਟਾਲਾ ’ਚ ਹੋਏ ਕਤਲ ਦੀ ਜ਼ਿੰਮੇਵਾਰੀ ਹੈਰੀ ਚੱਠਾ, ਕੇਸ਼ਵ ਸ਼ਿਵਾਲਾ ਅਤੇ ਅੰਮ੍ਰਿਤ ਦਾਲਮ ਨੇ ਲਈ
Ad Position 24