20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਗਰ ਕੀਰਤਨ ਸੰਬੰਧੀ ਭਲਕੇ ਸੁਲਤਾਨਪੁਰ ਲੋਧੀ ਦੀਆਂ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਰਹੇਗੀ - ਡੀ.ਸੀ.

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ...

Ad Position 21
No active advertisement
ਅਜੀਤ ਡੈਸਕ 03-11-2025

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ 4 ਨਵੰਬਰ ਨੂੰ ਸਰਕਾਰੀ, ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਹੁਕਮ ਵਿਚ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੀ ਹਦੂਦ ਵਿਚ ਆਉਂਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਸਕੂਲਾਂ ਕਾਲਜਾਂ ਵਿਚ 4 ਨਵੰਬਰ ਨੂੰ ਛੁੱਟੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ ਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਇਸ ਮਿਤੀ ਨੂੰ ਨਿਰਧਾਰਿਤ ਹਨ, ਉਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਰੁਮਾਣਾ ਚੱਕ ਦੇ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਲੈ ਕੇ ਸੰਗਤ ਵਲੋਂ ਧਰਨਾ ਅਗਲੀ ਖ਼ਬਰ ਤਰਨਤਾਰਨ 'ਚ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪ੍ਰੈਸ ਕਾਨਫਰੰਸ
Ad Position 24