20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੈਂਕੜੇ ਸ਼ਰਧਾਲੂਆਂ ਕੋਲ ਵੀਜ਼ੇ ਹਨ ਪਰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ,ਆਈ.ਸੀ.ਪੀ. ਦੇ ਮੁੱਖ ਦੁਆਰ ਅੱਗੇ ਧਰਨਾ

ਅਟਾਰੀ, (ਅੰਮ੍ਰਿਤਸਰ), 4 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਾਕਿਸਤਾਨ ਸਥਿਤ ਜਨਮ ਅਸਥਾਨ....

Ad Position 21
No active advertisement
ਅਜੀਤ ਡੈਸਕ 04-11-2025

ਅਟਾਰੀ, (ਅੰਮ੍ਰਿਤਸਰ), 4 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਾਕਿਸਤਾਨ ਸਥਿਤ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਸੈਂਕੜੇ ਸ਼ਰਧਾਲੂ ਅਟਾਰੀ ਸਰਹੱਦ ’ਤੇ ਪਾਕਿਸਤਾਨ ਜਾਣ ਲਈ ਪਹੁੰਚੇ ਹਨ, ਜਿਨ੍ਹਾਂ ਕੋਲ ਵੀਜੇ ਹਨ ਪਰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਸੰਬੰਧਿਤ ਵਿਭਾਗ ਵਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਹਾਲੇ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਆਈ,ਆਗਿਆ ਆਵੇਗੀ ਤਾਂ ਪਾਕਿਸਤਾਨ ਜਾਣ ਦਿੱਤਾ ਜਾਵੇਗਾ। ਅਟਾਰੀ ਸਰਹੱਦ ’ਤੇ ਯਾਤਰੀਆਂ ਵਲੋਂ ਲਗਾਏ ਧਰਨੇ ਦੀ ਖਬਰ ਸੁਣਦਿਆਂ ਹੀ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਵੱਡੀ ਪੁਲਿਸ ਫੋਰਸ ਨਾਲ ਪਹੁੰਚੇ ਹਨ। ਸ਼ਰਧਾਲੂਆਂ ਨੂੰ ਕਿਹਾ ਜਾ ਰਿਹਾ ਹੈ ਕਿ ਸ਼ਾਮ ਤੱਕ ਉਡੀਕ ਕਰੋ ਪਰਮਿਸ਼ਨ ਆ ਜਾਵੇਗੀ ਤਾਂ ਉਨ੍ਹਾਂ ਨੂੰ ਪਾਕਿਸਤਾਨ ਭੇਜ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਤਾਮਿਲਨਾਡੂ- ਕਾਲਜ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ ਅਗਲੀ ਖ਼ਬਰ ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਨਾਇਕ ਜਗਸੀਰ ਸਿੰਘ ਸ੍ਰੀਨਗਰ 'ਚ ਸ਼ਹੀਦ
Ad Position 24