20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਰਾਮਾ ਮੰਡੀ, 4 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ...

Ad Position 21
No active advertisement
ਅਜੀਤ ਡੈਸਕ 04-11-2025

ਰਾਮਾ ਮੰਡੀ, 4 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ ਅਤੇ ਇਸ ਨਗਰ ਕੀਰਤਨ ਦਾ ਥਾਂ-ਥਾਂ ਉਤੇ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਇਸ ਨਗਰ ਕੀਰਤਨ ਦੌਰਾਨ ਨਾਲ ਚੱਲ ਰਹੀਆਂ ਸੰਗਤਾਂ ਲਈ ਥਾਂ-ਥਾਂ ਉਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਸ਼ਰਧਾਲੂਆਂ ਵਲੋਂ ਲਗਾਏ ਗਏ। ਨਗਰ ਕੀਰਤਨ ਦੌਰਾਨ ਰਾਗੀ ਜਥੇ ਦੁਆਰਾ ਗੁਰਬਾਣੀ ਕੀਰਤਨ ਤੋਂ ਇਲਾਵਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਕ, ਗਾਂਧੀ ਚੌਕ ਅਤੇ ਰੇਲਵੇ ਚੌਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। 'ਅਜੀਤ' ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਜਥਿਆਂ ਦੁਆਰਾ ਕਥਾ ਕੀਰਤਨ ਤੋਂ ਇਲਾਵਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਪਹੁੰਚ ਕੇ ਆਪਣਾ ਜੀਵਨ ਸਫਲ ਕਰਨ। ਇਸ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ, ਇਵਨੀਤ ਸਿੰਘ ਮਿੰਕੂ ਅਸੀਜਾ, ਕੁਲਵਿੰਦਰ ਪਾਲ ਸਿੰਘ ਕੇ.ਪੀ. ਅਸੀਜਾ, ਮਿਲਨ ਮੱਕੜ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਭਰਪੂਰ ਸਿੰਘ ਸਿੱਧੂ, ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ, ਰਵਿੰਦਰ ਸਿੰਘ ਟੀਟੂ ਭੁੱਲਰ, ਧਰਮ ਸਿੰਘ ਪੁਨਿਆਣੀ, ਭੁਪਿੰਦਰ ਸਿੰਘ ਮੱਕੜ, ਅਮਰੀਕ ਸਿੰਘ ਘੁਲਿਆਣੀ, ਸੋਮਾ ਸਿੰਘ ਟੇਲਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਮਸਲੇ 'ਤੇ ਡੀ.ਸੀ.ਕਮ-ਡੀ.ਈ.ਓ. ਨੂੰ ਸੰਮਨ ਜਾਰੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਰੋਸ ਵਜੋਂ ਐਡਮਿਨ ਬਲੋਕ ਕਰਵਾਇਆ ਖਾਲੀ
Ad Position 24