20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁ. ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ

ਸੁਲਤਾਨਪੁਰ ਲੋਧੀ, 4 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ...

Ad Position 21
No active advertisement
ਅਜੀਤ ਡੈਸਕ 04-11-2025

ਸੁਲਤਾਨਪੁਰ ਲੋਧੀ, 4 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਤਾਂਤਾ ਲੱਗਾ ਹੋਇਆ ਹੈ। ਸਵੇਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਬਹੁਤ ਹੀ ਅਲੌਕਿਕ ਢੰਗ ਨਾਲ ਸ਼ਾਨਦਾਰ ਫੁੱਲਾਂ ਦੀ ਸਜਾਵਟ ਕੀਤੀ ਗਈ। ਫੁੱਲਾਂ ਦੀ ਕੀਤੀ ਸਜਾਵਟ ਸੰਗਤਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਸ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਸੰਗਤਾਂ ਵਲੋਂ ਲੰਗਰਾਂ ਦੇ ਵੱਡੀ ਪੱਧਰ ਉਤੇ ਪ੍ਰਬੰਧ ਕੀਤੇ ਗਏ ਹਨ। ਉਧਰ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਸਵੇਰੇ 10:30 ਵਜੇ ਸ਼ੁਰੂ ਹੋਇਆ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਗੁਜ਼ਰ ਰਿਹਾ ਹੈ। ਵੱਖ-ਵੱਖ ਥਾਵਾਂ ਉਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਅਨੁਮਾਨ ਹੈ ਕਿ ਸ਼ਾਮ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕ ਲੱਖ ਤੱਕ ਸੰਗਤਾਂ ਨਤਮਸਤਕ ਹੋ ਜਾਣਗੀਆਂ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ 8 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸੰਬੰਧੀ ਖਾਸ ਅਪੀਲ ਅਗਲੀ ਖ਼ਬਰ ਪਾਕਿ ਜਾਣ ਲਈ ਪਰਮਿਸ਼ਨ ਨਾ ਮਿਲਣ 'ਤੇ ਸ਼ਰਧਾਲੂਆਂ ਨੇ ਝੰਡੇ ਦੀ ਰਸਮ ਦੇਖਣ ਜਾ ਰਹੇ ਸੈਲਾਨੀਆਂ ਦੀਆਂ ਗੱਡੀਆਂ ਰੋਕੀਆਂ
Ad Position 24