20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਖੇਤਾਂ 'ਚ ਪਰਾਲੀ ਨੂੰ ਲਗਾਈ ਅੱਗ ਨੂੰ ਡੀ.ਸੀ. ਤੇ ਐਸ.ਐਸ.ਪੀ. ਨੇ ਖ਼ੁਦ ਬੁਝਾਇਆ

ਭਵਾਨੀਗੜ੍ਹ, (ਸੰਗਰੂਰ), 4 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਵਲੋਂ ਤੇਜ਼...

Ad Position 21
No active advertisement
ਅਜੀਤ ਡੈਸਕ 04-11-2025

ਭਵਾਨੀਗੜ੍ਹ, (ਸੰਗਰੂਰ), 4 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਪੁਲਿਸ ਵਲੋਂ ਤੇਜ਼ ਕਾਰਵਾਈ ਕਰਦਿਆਂ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਦਾ ਪਤਾ ਚੱਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਅੱਗ ’ਤੇ ਕਾਬੂ ਪਾਇਆ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅੱਜ ਪਿੰਡਾਂ ਵਿਚ ਪਰਾਲੀ ਦਾ ਉਚਿਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤਾਂ ਦਾ ਦੌਰਾ ਕਰ ਰਹੇ ਸਨ, ਤਾਂ ਪਤਾ ਲੱਗਾ ਕਿ ਉਕਤ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ ’ਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਦੋਵੇਂ ਉੱਚ ਅਧਿਕਾਰੀਆਂ ਨੇ ਆਪ ਜਾ ਕੇ ਖੇਤ ਵਿਚ ਅੱਗ ਬੁਝਾਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਸੰਬੰਧਿਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ।

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਕਿਹਾ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  

Ad Position 22
No active advertisement
ਪਿਛਲੀ ਖ਼ਬਰ ਪੀ.ਯੂ. ਪ੍ਰਸ਼ਾਸਨ ਨੇ ਐਫੀਡੇਵਿਟ ਲਿਆ ਵਾਪਸ, ਵਿਦਿਆਰਥੀਆਂ ਵਲੋਂ ਧਰਨਾ ਖਤਮ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਦਾ ਸਿਰ 'ਤੇ ਰਾਡ ਮਾਰ ਕੇ ਕਤਲ
Ad Position 24