22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਪੁਰਬ ਦੀ ਖੁਸ਼ੀ ਵਿਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਖੇਮਕਰਨ (ਤਰਨਤਾਰਨ), 5 ਨਵੰਬਰ (ਰਾਕੇਸ਼ ਕੁਮਾਰ ਬਿੱਲਾ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦੀ ਖੁਸ਼ੀ ਵਿਚ ਅੱਜ ਸਥਾਨਕ ਇਤਹਾਸਿਕ ਗੁਰਦੁਆਰਾ ਬਾਬਾ ਥੰਮ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ...

Ad Position 21
No active advertisement
ਅਜੀਤ ਡੈਸਕ 05-11-2025

ਖੇਮਕਰਨ (ਤਰਨਤਾਰਨ), 5 ਨਵੰਬਰ (ਰਾਕੇਸ਼ ਕੁਮਾਰ ਬਿੱਲਾ) - ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦੀ ਖੁਸ਼ੀ ਵਿਚ ਅੱਜ ਸਥਾਨਕ ਇਤਹਾਸਿਕ ਗੁਰਦੁਆਰਾ ਬਾਬਾ ਥੰਮ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦਾ ਥਾਂ ਥਾਂ 'ਤੇ ਸੰਗਤਾਂ, ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਵਲੋਂ ਸਜਾਵਟੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ ਗਿਆ, ਜਦਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਵੀ ਲਗਾਏ ਗਏ। ਵੱਖ ਵੱਖ ਪੜਾਵਾਂ 'ਤੇ ਕਵੀਸ਼ਰੀ ਜਥੇ ਨੇ ਗੁਰੂ ਮਹਾਰਾਜ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਮੈਂ ਚੋਣ ਕਮਿਸ਼ਨ, ਭਾਰਤ ਵਿਚ ਲੋਕਤੰਤਰੀ ਪ੍ਰਕਿਰਿਆ 'ਤੇ 100% ਸਬੂਤਾਂ ਨਾਲ ਸਵਾਲ ਉਠਾ ਰਿਹਾ ਹਾਂ - ਰਾਹੁਲ ਗਾਂਧੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਸ...
Ad Position 24