22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੌਂਗੋਵਾਲ ਵਿਖੇ ਸਜਾਇਆ ਗਿਆ ਨਗਰ ਕੀਰਤਨ

ਲੌਂਗੋਵਾਲ (ਸੰਗਰੂਰ), 5 ਨਵੰਬਰ (ਸ.ਸ.ਖੰਨਾ,ਵਿਨੋਦ) - ਬਵੰਜਾ ਸ਼ਹੀਦਾਂ ਦੀ ਮਹਾਨ ਧਰਤੀ ਲੌਂਗੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀ ਪੱਤੀ ਦੁੱਲਟ ਦੇ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 05-11-2025

ਲੌਂਗੋਵਾਲ (ਸੰਗਰੂਰ), 5 ਨਵੰਬਰ (ਸ.ਸ.ਖੰਨਾ,ਵਿਨੋਦ) - ਬਵੰਜਾ ਸ਼ਹੀਦਾਂ ਦੀ ਮਹਾਨ ਧਰਤੀ ਲੌਂਗੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀ ਪੱਤੀ ਦੁੱਲਟ ਦੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਤੋਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ । ਰਸਤੇ ਵਿਚ ਸੰਗਤਾਂ ਦੇ ਲਈ  ਵੱਖ ਵੱਖ ਪਕਵਾਨਾ ਅਤੇ ਫ਼ਲਾਂ ਆਦਿ ਦੇ ਲੰਗਰ ਲਗਾਏ ਗਏ ਗਏ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਜਸਵੀਰ ਸਿੰਘ ਲੌਂਗੋਵਾਲ,ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਮੈਂਬਰ ਸਾਹਿਬਾਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਆਪਣੀਆਂ ਹਾਜ਼ਰੀਆਂ ਭਰ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਏ ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ...
Ad Position 24