22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਬੱਡੀ ਖਿਡਾਰੀ ਦੇ ਪਰਿਵਾਰ ਨੇ ਸਮਰਾਲਾ ਦੇ ਮੁੱਖ ਚੌਕ 'ਚ ਲਾਇਆ ਧਰਨਾ

ਸਮਰਾਲਾ, 5 ਨਵੰਬਰ (ਗੋਪਾਲ ਸੋਫਤ)-ਇਥੋਂ ਨਜ਼ਦੀਕੀ ਪਿੰਡ ਮਾਣਕੀ ਵਿਖੇ ਸੋਮਵਾਰ ਦੀ ਰਾਤ ਨੂੰ ਹੋਈ ਫਾਇਰਿੰਗ...

Ad Position 21
No active advertisement
ਅਜੀਤ ਡੈਸਕ 05-11-2025

ਸਮਰਾਲਾ, 5 ਨਵੰਬਰ (ਗੋਪਾਲ ਸੋਫਤ)-ਇਥੋਂ ਨਜ਼ਦੀਕੀ ਪਿੰਡ ਮਾਣਕੀ ਵਿਖੇ ਸੋਮਵਾਰ ਦੀ ਰਾਤ ਨੂੰ ਹੋਈ ਫਾਇਰਿੰਗ ਵਿਚ ਮਾਰੇ ਗਏ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ ਦੇ ਵਾਰਿਸਾਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਹੋਣ ਤੱਕ ਸਥਾਨਕ ਮੁੱਖ ਚੌਕ ਵਿਚ ਧਰਨਾ ਲਾ ਕੇ ਟਰੈਫਿਕ ਜਾਮ ਕਰ ਦਿੱਤਾ ਹੈ। ਮ੍ਰਿਤਕ ਦੇ ਹਮਾਇਤੀਆਂ ਅਤੇ ਵਾਰਿਸ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਜਦੋਂ ਤਕ ਦੋਸ਼ੀ ਵਿਅਕਤੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ,  ਉਦੋਂ ਤੱਕ ਨਾ ਤਾਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਉਸ ਦਾ ਸਸਕਾਰ ਕਰਨਗੇ।

ਧਰਨੇ 'ਚ ਸ਼ਾਮਿਲ ਮ੍ਰਿਤਕ ਦੀ ਦਾਦੀ ਅਤੇ ਛੋਟੀ ਭੈਣ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮ੍ਰਿਤਕ ਭਰਾ ਕਬੱਡੀ ਦਾ ਖਿਡਾਰੀ ਸੀ ਤੇ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਕਿਸੇ ਨਾਲ ਉਸ ਦੀ ਕੋਈ ਦੁਸ਼ਮਣੀ ਨਹੀਂ ਸੀ। ਇਸ ਮੌਕੇ ਸਥਾਨਕ ਪੁਲਿਸ ਕਪਤਾਨ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋਸ਼ੀਆਂ ਦੇ ਲਗਭਗ 10 ਹਮਾਇਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟਿਕਾਣਿਆਂ ਉਤੇ ਛਾਪੇਮਾਰੀ ਕਰਨ ਲਈ ਪੁਲਿਸ ਦੀਆਂ 7 ਟੀਮਾਂ ਲੱਗੀਆਂ ਹੋਈਆਂ ਹਨ ਅਤੇ ਦੋਸ਼ੀ ਛੇਤੀ ਹੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪਰਿਵਾਰ ਨੂੰ ਵੀ ਕਾਨੂੰਨੀ ਪੱਖ ਤੋਂ ਪੋਸਟਮਾਰਟਮ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਸੋਮਵਾਰ ਦੀ ਰਾਤ ਨੂੰ ਪਿੰਡ ਮਾਣਕੀ ਪੁਲੀ ਦੇ ਕੋਲ ਚਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਫਾਇਰਿੰਗ ਕੀਤੇ ਜਾਣ ਕਾਰਨ ਇਕ ਵਿਅਕਤੀ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ ਸੀ ਜਦਕਿ ਦੂਜਾ ਜ਼ਖਮੀ ਹੋ ਗਿਆ ਸੀ। 

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਰਕਾਰ ਪੀ.ਯੂ. ਦੀ ਸੈਨੇਟ ਤੇ ਸਿੰਡੀਗੇਟ ਨੂੰ ਭੰਗ ਕਰਕੇ ਆਪਣਾ ਏਜੰਡਾ ਲਾਗੂ ਕਰਨ 'ਚ ਲੱਗੀ - ਬੰਟੀ ਰੋਮਾਣਾ
Ad Position 24