22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ...

Ad Position 21
No active advertisement
ਅਜੀਤ ਡੈਸਕ 05-11-2025

ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਸਮੇਤ ਹੋਰ ਪ੍ਰਬੰਧਕ ਤੇ ਹਜ਼ਾਰਾਂ ਸੰਗਤਾਂ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਵਿਸ਼ੇਸ਼ ਤੌਰ ਉਤੇ ਵਿਛਾਏ ਰੈੱਡ ਕਾਰਪੈਟ ਉਤੇ ਚਲਦਾ ਹੋਇਆ ਤੇ ਨਨਕਾਣਾ ਸਾਹਿਬ ਦੇ ਮੁੱਖ ਬਾਜ਼ਾਰ ਵਿਚੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਜਨਮ ਅਸਥਾਨ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। 

Ad Position 22
No active advertisement
ਪਿਛਲੀ ਖ਼ਬਰ ਇਨਸਾਫ ਨਾ ਮਿਲਣ 'ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਤੇ ਕਿਸਾਨ ਮੋਰਚਾ ਨੇ ਘੇਰਿਆ ਥਾਣਾ ਅਗਲੀ ਖ਼ਬਰ ਕਬੱਡੀ ਖਿਡਾਰੀ ਦੇ ਪਰਿਵਾਰ ਨੇ ਸਮਰਾਲਾ ਦੇ ਮੁੱਖ ਚੌਕ 'ਚ ਲਾਇਆ ਧਰਨਾ
Ad Position 24