22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਲਵਾਰਾ ਸਿਵਲ ਏਅਰਪੋਰਟ 'ਤੇ ਪੰਜਾਬ ਪੁਲਿਸ ਦੇ ਜਵਾਨ ਵਲੋਂ ਖੁਦਕੁਸ਼ੀ

ਹਲਵਾਰਾ, 5 ਨਵੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਹਵਾਈ ਅੱਡੇ ਦੀ ਸੁਰੱਖਿਆ ਵਿਚ ਤਾਇਨਾਤ...

Ad Position 21
No active advertisement
ਅਜੀਤ ਡੈਸਕ 05-11-2025

ਹਲਵਾਰਾ, 5 ਨਵੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਹਵਾਈ ਅੱਡੇ ਦੀ ਸੁਰੱਖਿਆ ਵਿਚ ਤਾਇਨਾਤ ਬਲਜੀਤ ਸਿੰਘ (36) ਦੇ ਖੁਦਕੁਸ਼ੀ ਨੋਟ ਮਿਲਣ ਤੋਂ ਬਾਅਦ ਥਾਣਾ ਸੁਧਾਰ ਵਿਚ ਪਤਨੀ ਅਤੇ ਸੱਸ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਬਲਜੀਤ ਸਿੰਘ ਨੇ ਖੁਦਕੁਸ਼ੀ ਨੋਟ ਵਿਚ ਆਪਣੀ ਮੌਤ ਦਾ ਜ਼ਿੰਮੇਵਾਰ ਪਤਨੀ ਅਤੇ ਸੱਸ ਨੂੰ ਠਹਿਰਾਇਆ ਹੈ। ਬਲਵੰਤ ਸਿੰਘ ਬੰਬ ਦੀ ਮਾਤਾ ਚਰਨਜੀਤ ਕੌਰ ਪਿੰਡ ਬੰਡਾਲਾ ਨੌ ਬੰਬ ਤਹਿਸੀਲ ਜ਼ੀਰਾ (ਫਿਰੋਜ਼ਪੁਰ) ਦੇ ਬਿਆਨ 'ਤੇ ਬਲਜੀਤ ਸਿੰਘ ਦੀ ਪਤਨੀ ਦਲਜੀਤ ਕੌਰ ਅਤੇ ਸੱਸ ਲਖਵਿੰਦਰ ਕੌਰ ਉਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕਾਂਸਟੇਬਲ ਬਲਜੀਤ ਸਿੰਘ ਨੇ ਸੁਸਾਈਡ ਨੋਟ ਵਿਚ ਲਿਖਿਆ ਹੈ ਕਿ ਉਹ ਆਪਣੀ ਪਤਨੀ ਅਤੇ ਸੱਸ ਤੋਂ ਦੁਖੀ ਹੋ ਕੇ ਜੀਵਨ ਲੀਲਾ ਖਤਮ ਕਰ ਰਿਹਾ ਹੈ। ਬਲਜੀਤ ਨੇ ਅੱਗੇ ਲਿਖਿਆ ਕਿ ਉਸ ਦੀ ਪਤਨੀ ਦਲਜੀਤ ਕੌਰ ਪਿਛਲੇ ਚਾਰ ਸਾਲਾਂ ਤੋਂ ਆਪਣੇ ਇਕਲੌਤੇ ਪੁੱਤਰ ਅਰਪਨਜੋਤ ਸਿੰਘ ਸੰਧੂ ਨਾਲ ਪੇਕੇ ਘਰ ਰਹਿ ਰਹੀ ਹੈ। ਖ਼ੁਦਕੁਸ਼ੀ ਪੱਤਰ ਵਿਚ ਬਲਜੀਤ ਸਿੰਘ ਨੇ ਆਪਣੀ ਦੁਖਦਾਈ ਕਹਾਣੀ ਦੱਸੀ ਅਤੇ ਲਿਖਿਆ ਕਿ ਉਹ ਪਿਛਲੇ ਚਾਰ ਸਾਲਾਂ ਵਿਚ ਕਈ ਵਾਰ ਆਪਣੇ ਪੁੱਤਰ ਅਰਪਨਜੋਤ ਸਿੰਘ ਸੰਧੂ ਨੂੰ ਇਕੱਲੇ ਅਤੇ ਕਈ ਵਾਰ ਰਿਸ਼ਤੇਦਾਰਾਂ ਨਾਲ ਮਿਲਣ ਗਿਆ ਸੀ ਪਰ ਉਸ ਨੂੰ ਕਦੇ ਮਿਲਣ ਨਹੀਂ ਦਿੱਤਾ ਗਿਆ। ਆਪਣੇ ਪੁੱਤਰ ਦੇ ਅਲੱਗ ਹੋਣ ਦੌਰਾਨ, ਉਹ ਸ਼ਰਾਬ ਅਤੇ ਹੋਰ ਨਸ਼ੇ ਕਰਨ ਲੱਗ ਪਿਆ। ਅੱਜ ਵੱਧ ਨਸ਼ਾ ਕਰਕੇ ਆਤਮ-ਹੱਤਿਆ ਕਰਨ ਜਾ ਰਿਹਾ ਹਾਂ।

ਐਸ. ਐਚ. ਓ. ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਾਂਸਟੇਬਲ ਬਲਜੀਤ ਸਿੰਘ ਦੀ ਪਤਨੀ ਅਤੇ ਉਸ ਦੀ ਸੱਸ ਖਿਲਾਫ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਪਿੰਡ ਆਲਮਪੁਰ ਇਕ ਪੁਲਿਸ ਪਾਰਟੀ ਭੇਜੀ ਜਾ ਰਹੀ ਹੈ। ਬਲਜੀਤ ਸਿੰਘ ਦੀ ਦੇਹ ਦਾ ਪੋਸਟਮਾਰਟਮ ਵੀਰਵਾਰ ਨੂੰ ਕੀਤਾ ਜਾਵੇਗਾ।। ਬਲਜੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਉਸ ਦਾ ਪੁੱਤਰ ਦੁਨੀਆ ਤੋਂ ਚਲਿਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਮੇਨ ਹਾਲ 'ਚ ਅੱਗ ਲੱਗੀ
Ad Position 24