22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਮਹਿਲ ਕਲਾਂ, 5 ਨਵੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ 53 ਆਰ.ਆਰ. ਬੜਗਾਮ, ਸ੍ਰੀਨਗਰ ਵਿਖੇ ਮੌਤ...

Ad Position 21
No active advertisement
ਅਜੀਤ ਡੈਸਕ 05-11-2025

ਮਹਿਲ ਕਲਾਂ, 5 ਨਵੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ 53 ਆਰ.ਆਰ. ਬੜਗਾਮ, ਸ੍ਰੀਨਗਰ ਵਿਖੇ ਮੌਤ ਦਾ ਸ਼ਿਕਾਰ ਹੋਏ ਪਿੰਡ ਠੁੱਲੀਵਾਲ (ਬਰਨਾਲਾ) ਦੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਨਾਇਕ ਜਗਸੀਰ ਸਿੰਘ (35) ਪੁੱਤਰ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਪਹਿਰ ਸਮੇਂ ਪਿੰਡ ਠੁੱਲੀਵਾਲ ਪਹੁੰਚੀ। ਜਿਥੇ ਵੱਡੀ ਗਿਣਤੀ 'ਚ ਇਕੱਠੇ ਹੋਏ ਇਲਾਕਾ, ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਾਇਕ ਜਗਸੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਲਗਨ, ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੀੜਤ ਪਰਿਵਾਰ ਨੂੰ ਬਣਦੇ ਸਾਰੇ ਲਾਭ ਦਿਵਾਏ ਜਾਣਗੇ।

ਇਸ ਦੌਰਾਨ ਫੋਰਮੈਕ ਫਸਟ ਸਿੱਖ ਯੂਨਿਟ ਦੇ ਨਾਇਕ ਸੂਬੇਦਾਰ ਰਾਜਿੰਦਰ ਸਿੰਘ ਦੀ ਅਗਵਾਈ 'ਚ 12 ਜਵਾਨਾਂ ਦੀ ਟੁਕੜੀ ਨੇ ਸਲਾਮੀ ਦਿੱਤੀ। ਚਿਖਾ ਨੂੰ ਅਗਨੀ 10 ਸਾਲਾ ਪੁੱਤਰ ਜਬਰ ਫਤਹਿ ਸਿੰਘ ਨੇ ਦਿਖਾਈ। ਇਸ ਸਮੇਂ ਸੂਬੇਦਾਰ ਰਵਿੰਦਰ ਸਿੰਘ, ਤਹਿਸੀਲਦਾਰ ਰਵਿੰਦਰ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ, ਥਾਣਾ ਮੁਖੀ ਗੁਰਪਾਲ ਸਿੰਘ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਸਾਬਕਾ ਸੈਨਿਕ ਜਰਨੈਲ ਸਿੰਘ ਸਹਿਜੜਾ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਪਰਮਿੰਦਰ ਸਿੰਘ ਸ਼ੰਮੀ, ਐਡਵੋਕੇਟ ਜਸਵੀਰ ਸਿੰਘ ਖੇੜੀ, ਡਾ: ਅਮਰਜੀਤ ਸਿੰਘ, ਜਰਨੈਲ ਸਿੰਘ ਭੋਲਾ, 'ਆਪ' ਆਗੂ ਅਰੁਣ ਕੁਮਾਰ ਬਾਂਸਲ, ਹਰਪ੍ਰੀਤ ਸਿੰਘ ਠੁੱਲੀਵਾਲ, ਹਰਤੇਜ ਸਿੰਘ ਸਿੱਧ, ਪ੍ਰਧਾਨ ਗੁਰਸੇਵਕ ਸਿੰਘ, ਕਰਨੈਲ ਸਿੰਘ ਠੁੱਲੀਵਾਲ ਆਦਿ ਹਾਜ਼ਰ ਸਨ। ਨਾਇਕ ਜਗਸੀਰ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ 15 ਸਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ, ਮਾਰਚ 2026 'ਚ ਉਨ੍ਹਾਂ ਸੇਵਾ-ਮੁਕਤ ਹੋ ਕੇ ਘਰ ਆਉਣਾ ਸੀ। ਭਵਿੱਖ ਨੂੰ ਲੈ ਕੇ ਉਨ੍ਹਾਂ ਦੇ ਬਹੁਤ ਸਾਰੇ ਸੁਪਨੇ ਸਨ, ਜੋ ਕਿ ਪੂਰੇ ਨਹੀਂ ਹੋ ਸਕੇ। ਉਹ ਪਰਿਵਾਰ ਦਾ ਇਕੱਲਾ ਕਮਾਊ ਜੀਅ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਦਦ ਕਰਨ ਦੇ ਨਾਲ-ਨਾਲ ਨਾਇਕ ਜਗਸੀਰ ਸਿੰਘ ਦੀ ਢੁਕਵੀਂ ਯਾਦਗਾਰ ਪਿੰਡ 'ਚ ਸਥਾਪਤ ਕੀਤੀ ਜਾਵੇ, ਜਿਸ ਤੋਂ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਨਾ ਮਿਲ ਸਕੇ। ਸੂਬੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨਾਇਕ ਜਗਸੀਰ ਸਿੰਘ ਠੁੱਲੀਵਾਲ ਦੀ ਮੌਤ ਦੇ ਕਾਰਨਾਂ ਸੰਬੰਧੀ ਕੁਝ ਪਤਾ ਨਹੀਂ ਲੱਗ ਸਕਿਆ। ਇਸ ਸੰਬੰਧੀ ਉਸ ਦੀ ਯੂਨਿਟ ਦੇ ਉੱਚ ਅਧਿਕਾਰੀ ਹੀ ਕੁਝ ਦੱਸ ਸਕਦੇ ਹਨ। ਜ਼ਿਕਰਯੋਗ ਹੈ ਕਿ ਨਾਇਕ ਜਗਸੀਰ ਸਿੰਘ ਠੁੱਲੀਵਾਲ 24 ਮਾਰਚ 2011 ਨੂੰ ਭਾਰਤੀ ਫੌਜ ਦੀ 27 ਪੰਜਾਬ ਰੈਜੀਮੈਂਟ 'ਚ ਪਟਿਆਲਾ ਵਿਖੇ ਭਰਤੀ ਹੋਇਆ ਸੀ। ਟ੍ਰੇਨਿੰਗ ਉਪਰੰਤ ਉਸ ਨੇ ਜੰਮੂ-ਕਸ਼ਮੀਰ, ਅੰਮ੍ਰਿਤਸਰ, ਉੱਤਰਾਖੰਡ ਆਦਿ ਵੱਖ-ਵੱਖ ਥਾਵਾਂ ’ਤੇ ਸੇਵਾਵਾਂ ਨਿਭਾਈਆਂ। ਹੁਣ ਉਹ 53 ਆਰ.ਆਰ. ਬੜਗਾਮ, ਸ੍ਰੀਨਗਰ ਵਿਖੇ ਤਾਇਨਾਤ ਸੀ, ਜਿਥੇ ਬੀਤੀ 3 ਨਵੰਬਰ ਨੂੰ ਉਸ ਦੀ ਮੌਤ ਹੋ ਗਈ। 

Ad Position 22
No active advertisement
ਪਿਛਲੀ ਖ਼ਬਰ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਕੀਤਾ ਮੁਲਤਵੀ ਅਗਲੀ ਖ਼ਬਰ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24