22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ

ਮਾਛੀਵਾੜਾ ਸਾਹਿਬ, 5 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਦੋਪਾਣਾ ਦੇ ਸਤਲੁਜ ਦਰਿਆ ਵਿਖੇ ਅੱਧੀ ਰਾਤ ਨੂੰ...

Ad Position 21
No active advertisement
ਅਜੀਤ ਡੈਸਕ 05-11-2025

ਮਾਛੀਵਾੜਾ ਸਾਹਿਬ, 5 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਦੋਪਾਣਾ ਦੇ ਸਤਲੁਜ ਦਰਿਆ ਵਿਖੇ ਅੱਧੀ ਰਾਤ ਨੂੰ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ ਤਾਂ ਇਲਾਕਾ ਨਿਵਾਸੀਆਂ ਨੇ ਨਾਜਾਇਜ਼ ਮਾਈਨਿੰਗ ਵਾਲਿਆਂ ਨੂੰ ਘੇਰ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ। ਗੱਲਬਾਤ ਕਰਦਿਆਂ ਮਾਛੀਵਾੜਾ ਵਾਸੀ ਮਾਸਟਰ ਦਵਿੰਦਰ ਸਿੰਘ ਤੇ ਹੋਰ ਲੋਕਾਂ ਨੇ ਦੱਸਿਆ ਕਿ ਅੱਧੀ ਰਾਤ ਨੂੰ ਨੇੜੇ ਹੀ ਵਗਦੇ ਸਤਲੁਜ ਦਰਿਆ ’ਚੋਂ ਰੇਤ ਮਾਫੀਆ ਮਸ਼ੀਨਾਂ ਤੇ ਹੋਰ ਵਾਹਨਾਂ ਰਾਹੀਂ ਨਾਜਾਇਜ਼ ਮਾਈਨਿੰਗ ਕਰ ਰਿਹਾ ਸੀ। ਪਿੰਡ ਵਾਸੀਆਂ ਨੇ ਰੇਤ ਮਾਫ਼ੀਆ ਨੂੰ ਇਕੱਠੇ ਹੋ ਕੇ ਘੇਰ ਲਿਆ ਅਤੇ ਨਾਜਾਇਜ਼ ਮਾਈਨਿੰਗ ਤੁਰੰਤ ਬੰਦ ਕਰਨ ਲਈ ਕਿਹਾ। ਦਵਿੰਦਰ ਸਿੰਘ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਅਤੇ ਧੱਕਾਮੁੱਕੀ ਵੀ ਕੀਤੀ ਗਈ, ਜਿਸ ’ਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਅੱਧੀ ਰਾਤ ਨੂੰ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲਣ ’ਤੇ ਪੁਲਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਪਿੰਡ ਵਾਸੀਆਂ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕੁਝ ਵਿਅਕਤੀ ਅਤੇ ਉਨ੍ਹਾਂ ਦੀ ਮਸ਼ੀਨ ਤੇ ਵਾਹਨ ਪੁਲਿਸ ਦੇ ਸਪੁਰਦ ਕਰ ਦਿੱਤੇ ਗਏ।

ਪਿੰਡ ਵਾਸੀਆਂ ਨੇ ਦੱਸਿਆ ਕਿ ਸਤਲੁਜ ਦਰਿਆ ’ਚੋਂ ਨਾਜਾਇਜ਼ ਮਾਈਨਿੰਗ ਹੋਣ ਦਾ ਖਮਿਆਜ਼ਾ ਉਹ ਪਹਿਲਾਂ ਹੀ ਭੁਗਤ ਚੁੱਕੇ ਹਨ ਕਿਉਂਕਿ ਹੜ੍ਹਾਂ ਦੌਰਾਨ ਪਹਿਲਾਂ ਹੀ ਕਮਜ਼ੋਰ ਧੁੱਸੀ ਬੰਨ੍ਹ ਨੂੰ ਪਾੜ ਪੈਣ ਲੱਗ ਗਿਆ ਸੀ ਅਤੇ ਜੇਕਰ ਹੁਣ ਮਾਈਨਿੰਗ ਹੋਈ ਤਾਂ ਬੰਨ੍ਹ ਟੁੱਟ ਜਾਵੇਗਾ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰੇ। ਇਸ ਸਬੰਧੀ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਮਾਛੀਵਾੜਾ ਖਾਮ ਦੇ ਵਾਸੀਆਂ ਵਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਸਤਲੁਜ ਦਰਿਆ ਵਿਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ’ਤੇ ਤੁਰੰਤ ਪੁਲਿਸ ਵਲੋਂ ਟੀਮ ਭੇਜੀ ਗਈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਜਾ ਕੇ ਪੁਲਿਸ ਵਲੋਂ ਇਕ ਮਸ਼ੀਨ ਤੇ ਟਿੱਪਰ ਕਾਬੂ ਵਿਚ ਲੈ ਲਿਆ ਹੈ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਅਧਾਰ ’ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਨਾਜਾਇਜ਼ ਮਾਈਨਿੰਗ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ ਅਗਲੀ ਖ਼ਬਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਉਡਾਣਾਂ ਦਾ ਸੰਚਾਲਨ ਜਲਦ ਹੋਵੇਗਾ ਸ਼ੁਰੂ
Ad Position 24