22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

2024 ਦੀਆਂ ਵਿਧਾਨ ਸਭਾ ਚੋਣਾਂ ਵਿਚ 25 ਲੱਖ "ਜਾਅਲੀ" ਵੋਟਰਾਂ ਦੇ ਦਾਅਵੇ 'ਤੇ ਮੁੱਖ ਚੋਣ ਅਧਿਕਾਰੀ ਨੇ ਰਾਹੁਲ ਤੋਂ ਮੰਗਿਆ ਜਵਾਬ

ਚੰਡੀਗੜ੍ਹ , 5 ਨਵੰਬਰ (ਏਐਨਆਈ): ਹਰਿਆਣਾ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 25 ਲੱਖ "ਜਾਅਲੀ" ਵੋਟਰਾਂ ...

Ad Position 21
No active advertisement
ਅਜੀਤ ਡੈਸਕ 05-11-2025

ਚੰਡੀਗੜ੍ਹ , 5 ਨਵੰਬਰ (ਏਐਨਆਈ): ਹਰਿਆਣਾ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 25 ਲੱਖ "ਜਾਅਲੀ" ਵੋਟਰਾਂ ਦੇ ਦਾਅਵੇ ਦੇ ਜਵਾਬ ਵਿਚ ਇਕ ਹਲਫ਼ਨਾਮੇ 'ਤੇ ਦਸਤਖ਼ਤ ਕਰਨ ਅਤੇ ਜਮ੍ਹਾਂ ਕਰਨ ਲਈ ਕਿਹਾ।

ਇਕ ਬਿਆਨ ਜਾਰੀ ਕਰਦੇ ਹੋਏ ਹਰਿਆਣਾ ਦੇ ਸੀ.ਈ.ਓ. ਨੇ ਕਿਹਾ ਕਿ ਚੋਣ ਨਤੀਜਿਆਂ 'ਤੇ ਸਿਰਫ ਹਾਈ ਕੋਰਟ ਦੇ ਸਾਹਮਣੇ ਚੋਣ ਪਟੀਸ਼ਨ ਨਾਲ ਹੀ ਸਵਾਲ ਉਠਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਚੋਣਾਂ ਦੇ ਸੰਚਾਲਨ ਦਾ ਸਵਾਲ ਹੈ, ਚੋਣ ਨਤੀਜਿਆਂ 'ਤੇ ਸਿਰਫ ਮਾਨਯੋਗ ਹਾਈ ਕੋਰਟ ਦੇ ਸਾਹਮਣੇ ਚੋਣ ਪਟੀਸ਼ਨ ਰਾਹੀਂ ਹੀ ਸਵਾਲ ਉਠਾਏ ਜਾ ਸਕਦੇ ਹਨ। ਇਹ ਸਮਝਿਆ ਜਾਂਦਾ ਹੈ ਕਿ ਅੱਜ ਆਯੋਜਿਤ ਇਕ ਪ੍ਰੈਸ ਕਾਨਫਰੰਸ ਦੌਰਾਨ, ਤੁਸੀਂ ਅਯੋਗ ਵੋਟਰਾਂ ਨੂੰ ਸ਼ਾਮਲ ਕਰਨ ਅਤੇ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਵਿਚ ਬਾਹਰ ਕਰਨ ਬਾਰੇ ਜ਼ਿਕਰ ਕੀਤਾ ਸੀ। ਤੁਹਾਨੂੰ (ਰਾਹੁਲ ਗਾਂਧੀ) ਬੇਨਤੀ ਕੀਤੀ ਜਾਂਦੀ ਹੈ ਕਿ ਤੁਸੀਂ ਵੋਟਰ ਰਜਿਸਟ੍ਰੇਸ਼ਨ ਨਿਯਮ, 1960 ਦੇ ਨਿਯਮ 20(3)(ਬੀ) ਦੇ ਤਹਿਤ ਨੱਥੀ ਕੀਤੇ ਐਲਾਨਨਾਮੇ/ਸਹੁੰ 'ਤੇ ਦਸਤਖ਼ਤ ਕਰੋ ਅਤੇ ਅਜਿਹੇ ਵੋਟਰਾਂ ਦੇ ਨਾਮ (ਨਾਂਅ ) ਦੇ ਨਾਲ ਵਾਪਸ ਕਰੋ ਤਾਂ ਜੋ ਜ਼ਰੂਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਇੰਗਲੈਂਡ ਦੇ ਵਫ਼ਦ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
Ad Position 24