22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ ’ਚ ਅਗਲੇ ਤਿੰਨ ਦਿਨਾਂ ’ਚ ਡਿੱਗੇਗਾ 3 ਤੋਂ 5 ਡਿਗਰੀ ਤਾਪਮਾਨ

ਚੰਡੀਗੜ੍ਹ, 6 ਨਵੰਬਰ- ਪੰਜਾਬ ਵਿਚ ਪੱਛਮੀ ਗੜਬੜੀ ਦਾ ਪ੍ਰਭਾਵ ਘੱਟ ਹੋਣ ਤੋਂ ਬਾਅਦ ਹੁਣ ਤਾਪਮਾਨ ਘਟੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਵਿਚ 3...

Ad Position 21
No active advertisement
ਅਜੀਤ ਡੈਸਕ 06-11-2025

ਚੰਡੀਗੜ੍ਹ, 6 ਨਵੰਬਰ- ਪੰਜਾਬ ਵਿਚ ਪੱਛਮੀ ਗੜਬੜੀ ਦਾ ਪ੍ਰਭਾਵ ਘੱਟ ਹੋਣ ਤੋਂ ਬਾਅਦ ਹੁਣ ਤਾਪਮਾਨ ਘਟੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਵਿਚ 3 ਤੋਂ 5 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਹਾਲਾਂਕਿ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਦੌਰਾਨ ਹਾਲ ਹੀ ਵਿਚ ਹੋਈ ਬਾਰਿਸ਼ ਨੇ ਪ੍ਰਦੂਸ਼ਣ ਨੂੰ ਘਟਾ ਦਿੱਤਾ ਹੈ, ਜਦੋਂ ਕਿ ਨਵੰਬਰ ਦੇ ਪਹਿਲੇ ਪੰਜ ਦਿਨਾਂ ਵਿਚ ਪਰਾਲੀ ਸਾੜਨ ਦੀਆਂ ਲਗਭਗ 1,300 ਘਟਨਾਵਾਂ ਸਾਹਮਣੇ ਆਈਆਂ ਹਨ।


ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ਵਿਚ ਸੂਬੇ ਵਿਚ ਪਰਾਲੀ ਸਾੜਨ ਦੇ 1,291 ਮਾਮਲੇ ਸਾਹਮਣੇ ਆਏ ਹਨ। ਪਿਛਲੇ ਡੇਢ ਮਹੀਨੇ ਦੇ ਮੁਕਾਬਲੇ 15 ਸਤੰਬਰ ਤੋਂ 31 ਅਕਤੂਬਰ ਤੱਕ 1,642 ਮਾਮਲੇ ਸਾਹਮਣੇ ਆਏ। ਪਿਛਲੇ ਪੰਜ ਦਿਨਾਂ ਵਿਚ ਪਰਾਲੀ ਸਾੜਨ ਵਿਚ ਵਾਧਾ ਹੋਇਆ ਹੈ, ਪਰ 5 ਨਵੰਬਰ ਨੂੰ ਸਿਰਫ 94 ਮਾਮਲੇ ਸਾਹਮਣੇ ਆਏ।


ਇਨ੍ਹਾਂ ਅੰਕੜਿਆਂ ਦੇ ਅਨੁਸਾਰ ਪਿਛਲੇ ਪੰਜ ਦਿਨਾਂ ਵਿਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਜ਼ਿਲ੍ਹਾ ਸੰਗਰੂਰ ਵਿਚ ਸੀ। ਪਿਛਲੇ ਪੰਜ ਦਿਨਾਂ ਵਿਚ ਇਥੇ 245 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਤਰਨਤਾਰਨ ਵਿਚ 135, ਫਿਰੋਜ਼ਪੁਰ ਵਿਚ 130, ਬਠਿੰਡਾ ਵਿਚ 109, ਮਾਨਸਾ ਅਤੇ ਮੋਗਾ ਵਿਚ 87-87, ਮੁਕਤਸਰ ਵਿਚ 73, ਪਟਿਆਲਾ ਵਿਚ 71, ਲੁਧਿਆਣਾ ਵਿਚ 58 ਅਤੇ ਅੰਮ੍ਰਿਤਸਰ ਵਿਚ 57 ਮਾਮਲੇ ਸਾਹਮਣੇ ਆਏ ਹਨ।

Ad Position 22
No active advertisement
ਪਿਛਲੀ ਖ਼ਬਰ ‘‘ਮੈਂ ਜੀ-20 ਸੰਮੇਲਨ ਵਿਚ ਨਹੀਂ ਹੋਵਾਂਗਾ ਸ਼ਾਮਿਲ’’- ਅਮਰੀਕੀ ਰਾਸ਼ਟਰਪਤੀ ਅਗਲੀ ਖ਼ਬਰ ਬਿਹਾਰ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
Ad Position 24