22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅੰਮ੍ਰਿਤਸਰ 'ਚ ਹੋਈ ਗੋਲੀਬਾਰੀ

ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)- ਮੁੱਖ ਮੰਤਰੀ ਅਤੇ ਹੋਰ ਵੀ.ਆਈ.ਪੀ. ਸ਼ਖ਼ਸੀਅਤਾਂ ਦੀ ਆਮਦ ਕਾਰਨ ਸ਼ਹਿਰ ਪੁਲਿਸ ਛਾਉਣੀ ਬਣਿਆ ਹੋਇਆ ਹੈ ਪਰ ਉਸ ਦੇ ਬਾਵਜੂਦ ਅੱਜ ਉਸ ਵੇਲੇ ਦਹਿਸ਼ਤ ਦਾ....

Ad Position 21
No active advertisement
ਅਜੀਤ ਡੈਸਕ 06-11-2025

ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)- ਮੁੱਖ ਮੰਤਰੀ ਅਤੇ ਹੋਰ ਵੀ.ਆਈ.ਪੀ. ਸ਼ਖ਼ਸੀਅਤਾਂ ਦੀ ਆਮਦ ਕਾਰਨ ਸ਼ਹਿਰ ਪੁਲਿਸ ਛਾਉਣੀ ਬਣਿਆ ਹੋਇਆ ਹੈ ਪਰ ਉਸ ਦੇ ਬਾਵਜੂਦ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕਿ ਅੰਮ੍ਰਿਤਸਰ ਦੇ ਮੋਹਕਮਪੁਰਾ ਸਥਿਤ ਇਲਾਕੇ ਕ੍ਰਿਸ਼ਨਾ ਨਗਰ ਵਿਖੇ ਫਾਇਰਿੰਗ ਹੋਣ ਦੀ ਘਟਨਾ ਵਾਪਰੀ। ਦੋ ਧੜਿਆਂ ਵਲੋਂ ਇਕ ਦੂਜੇ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਤਿੰਨ ਵਿਅਕਤੀ ਜ਼ਖਮੀ ਹੋਏ ਹਨ। ਜ਼ਖ਼ਮੀਆਂ ਦੀ ਸ਼ਨਾਖਤ ਵਿਸ਼ੂ ਮਨਪ੍ਰੀਤ ਅਤੇ ਦੇਵ ਵਜੋਂ ਹੋਈ ਹੈ ਜੋ ਕਿ ਕ੍ਰਿਸ਼ਨਾ ਨਗਰ ਦੇ ਰਹਿਣ ਵਾਲੇ ਹਨ, ਤਿੰਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾ ਦਿੱਤਾ ਗਿਆ ਹੈ। ਏ.ਸੀ.ਪੀ. ਗਗਨਦੀਪ ਸਿੰਘ ਨੇ ਦੱਸਿਆ ਕਿ ਇਕ ਧਿਰ ਵਲੋਂ ਲਾਇਸੈਂਸੀ ਪਿਸਤੌਲ ਦੀ ਵਰਤੋਂ ਕੀਤੀ ਗਈ ਹੈ ਜਦੋਂ ਦੂਜੇ ‌ਧਿਰ ਦੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਲਗਾਤਾਰ ਘੱਟ ਰਿਹੈ ਪ੍ਰਦੂਸ਼ਣ- ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
Ad Position 24