22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

10 ਨਵੰਬਰ ਨੂੰ ਪੀ.ਯੂ. ਵਿਚ ਵੱਡੇ ਪੱਧਰ ’ਤੇ ਹੋਵੇਗਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 6 ਨਵੰਬਰ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ 'ਚ 10 ਨਵੰਬਰ ਨੂੰ ਵੱਡੇ ਪੱਧਰ ਉੱਤੇ ਇਸ ਮੋਰਚੇ ਦੇ ਸਮਰਥਨ ਵਿਚ ਕਿਸਾਨ ਜਥੇਬੰਦੀਆਂ....

Ad Position 21
No active advertisement
ਅਜੀਤ ਡੈਸਕ 06-11-2025

ਚੰਡੀਗੜ੍ਹ, 6 ਨਵੰਬਰ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ 'ਚ 10 ਨਵੰਬਰ ਨੂੰ ਵੱਡੇ ਪੱਧਰ ਉੱਤੇ ਇਸ ਮੋਰਚੇ ਦੇ ਸਮਰਥਨ ਵਿਚ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੇ ਸੀਨੀਅਰ ਰਾਜਸੀ ਆਗੂ ਯੂਨੀਵਰਸਿਟੀ ਪਹੁੰਚਣਗੇ। ਜਾਣਕਾਰੀ ਮੁਤਾਬਿਕ 10 ਨਵੰਬਰ ਨੂੰ ਯੂਨੀਵਰਸਿਟੀ ਬਚਾਓ ਮੋਰਚੇ ਵਿਚ ਪੰਜਾਬ ਭਰ ’ਚੋਂ ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਇਥੇ ਆਉਣਗੇ ਅਤੇ ਕੇਂਦਰ ਸਰਕਾਰ ਦੇ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਇਸ ਲਈ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਪ੍ਰਗਟ ਕਰਨਗੇ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ 10 ਨਵੰਬਰ ਨੂੰ ਹੀ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਚਾਰੋਂ ਮੁੱਖ ਗੇਟਾਂ ਨੂੰ ਜਿੰਦੇ ਮਾਰ ਕੇ ਯੂਨੀਵਰਸਿਟੀ ਨੂੰ ਬੰਦ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਦੇ ਕੰਨਾਂ ਤੱਕ ਵਿਦਿਆਰਥੀਆਂ ਦੀ ਆਵਾਜ਼ ਪਹੁੰਚਾਈ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਰੇਲਗੱਡੀ ’ਤੇ ਚੜੇ ਵਿਅਕਤੀ ਨੇ ਹਾਈ ਵੋਲਟੇਜ਼ ਤਾਰਾ ਨੂੰ ਪਾਇਆ ਹੱਥ, ਝੁਲਸਿਆ ਅਗਲੀ ਖ਼ਬਰ ਰਾਜਪਾਲ ਪੰਜਾਬ ਨੂੰ ਮਿਲਿਆ ‘ਆਪ’ ਦਾ ਵਫ਼ਦ
Ad Position 24